Sunday, January 19, 2025

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਰਵਾਨਾ

Date:

ਮੋਗਾ, 9 ਫਰਵਰੀ:
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਨੇ ਇਹ ਵਿਲੱਖਣ ਝਾਕੀਆਂ ਬੜੇ ਹੀ ਉਤਸ਼ਾਹ ਨਾਲ ਵੇਖੀਆਂ। ਅੱਜ ਇਨ੍ਹਾਂ ਝਾਕੀਆਂ ਨੂੰ ਅਨਾਜ ਮੰਡੀ ਮੋਗਾ ਤੋਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਰਵਾਨਾ ਕੀਤਾ। ਇਹ ਝਾਕੀਆਂ ਬੁੱਘੀਪੁਰਾ ਚੌਂਕ ਰਾਹੀਂ ਪਿੰਡ ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ, ਤਖਤੂਪਰਾ ਵਿਖੇ ਦਿਖਾਉ਼ਂਦੇ ਹੋਏ ਨਿਹਾਲ ਸਿੰਘ ਵਾਲਾ ਵਿਖੇ ਪਹੁੰਚੀਆਂ।
ਗੱਲਬਾਤ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਪ੍ਰਭਾਵਸ਼ਾਲੀ ਝਾਕੀਆਂ ਨਾਲ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।
  ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮੋਗਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇੰਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ।
ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ  ਸਮੂਹ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।
10 ਫਰਵਰੀ ਨੂੰ ਇਹ ਝਾਕੀਆਂ ਨਿਹਾਲ ਸਿੰਘ ਵਾਲਾ ਤੋਂ ਚੱਲ ਕੇ ਵਾਇਆ ਮਾਣੂੰਕੇ, ਫੂਲੇਵਾਲਾ, ਨੱਥੋਕੇ ਵਿਖੇ ਲੋਕਾਂ ਨੂੰ ਦਿਖਾਉਂਦੇ ਹੋਏ ਨਗਰ ਕੌਂਸਲ ਬਾਘਾਪੁਰਾਣਾ ਵਿਖੇ ਪਹੁੰਚਣਗੀਆਂ। ਨਗਰ ਕੌਂਸਲ ਬਾਘਾਪੁਰਾਣਾ ਵਿਖੇ ਝਾਕੀਆਂ ਨੂੰ ਦਿਖਾਉਣ ਉਪਰੰਤ ਪਿੰਡ ਗਿੱਲ, ਸਿੰਘਾਂਵਾਲਾ ਵਿਖੇ ਲੋਕਾਂ ਨੂੰ ਦਿਖਾਈਆਂ ਜਾਣਗੀਆਂ। ਇਸ ਉਪਰੰਤ ਇਹ ਝਾਕੀਆਂ ਮੇਨ ਰੋਡ ਰਾਹੀਂ ਦਾਣਾ ਮੰਡੀ ਮੋਗਾ ਵਿਖੇ ਖੜ੍ਹੀਆਂ ਕੀਤੀਆਂ ਜਾਣਗੀਆਂ।ਮਿਤੀ 11 ਫਰਵਰੀ ਨੂੰ ਇਹ ਝਾਕੀਆਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਜਾਣਗੀਆਂ।
ਝਾਕੀਆਂ ਰਵਾਨਾ ਕਰਨ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ. ਬਲਜੀਤ ਸਿੰਘ ਚਾਨੀ, ਮਾਰਕਿਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ. ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...