Wednesday, January 1, 2025

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਗਲੀਆਂ ਦੇ ਨਵੀਨੀਕਰਣ ਦਾ ਉਦਘਾਟਨ

Date:

ਲੁਧਿਆਣਾ, 05 ਮਾਰਚ (000) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਵਿਕਾਸ ਕਾਰਜ਼ ਦਿਨ-ਰਾਤ ਚੱਲ ਰਹੇ ਹਨ ਅਤੇ ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਵੀ ਅਮਲੀ ਜ਼ਾਮਾ ਪਹਿਨਾਇਆ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਪਬਲਿਕ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ ਇੱਕ ਅਧੀਨ ਅਮਨ ਨਗਰ, ਆਕਾਸ਼ ਨਗਰ ਆਦਿ ਦੀਆਂ ਗਲੀਆਂ ਦੇ ਨਵੀਨੀਕਰਣ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਬੱਗਾ ਨੇ ਦੱਸਿਆ ਕਰੀਬ 90 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

Share post:

Subscribe

spot_imgspot_img

Popular

More like this
Related

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ

ਅਜਨਾਲਾ, 1 ਜਨਵਰੀ 2025-  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ...

ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ...