ਵਿਧਾਇਕ ਬੱਲੂਆਣਾ ਨੇ ਪਿੰਡ ਕੁਲਾਰ ਵਿਖੇ ਜਨ ਸੁਣਵਾਈ ਸਮਾਗਮ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਅਬੋਹਰ/ਫਾਜ਼ਿਲਕਾ 12 ਦਸੰਬਰ 2023.

          ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਹਲਕੇ ਦੇ ਪਿੰਡ ਕੁਲਾਰ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨਾਂ ਨੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 60 ਲੱਖ 51 ਹਜ਼ਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ।  ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕੁਲਾਰ ਨੂੰ ਵੀ 40 ਲੈੱਖ 40 ਹਜ਼ਾਰ ਰੁਪਏ ਦਿੱਤੇ।

          ਪਿੰਡ ਕੁਲਾਰ ਵਿਖੇ ਆਯੋਜਿਤ ਜਨ ਸੁਣਵਾਈ ਸਮਾਗਮ ਵਿਚ ਉਨ੍ਹਾਂ ਪਿੰਡ ਦੇ ਲੋਕਾਂ ਦੀਆ ਮੁਸ਼ਕਿਲਾਂ ਵੀ ਸੁਣੀਆਂ ਤੇ ਮੁਸ਼ਕਲਾਂ ਦਾ ਹੱਲ ਵੀ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਅਤੇ ਸਹਿਰਾਂ ਵਾਂਗ ਸਾਰੀਆਂ ਸਹੂਲਤਾ ਦੇਣ ਲਈ ਸੂਬਾ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਹਲਕਾ ਬੱਲੂਆਣਾ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਵਿਕਾਸ ਦੇ ਹਰੇਕ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਜਾਣ।

          ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨੋਜ ਸੋਰੇਨ, ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਬਰਾੜ, ਧਰਮਵੀਰ ਗੁਦਾਰਾ ਸੀਨੀਅਰ ਆਮ ਆਦਮੀ ਪਾਰਟੀ ਆਗੂ ਕਿਰਪਾ ਰਾਮ, ਧੰਨਾ ਰਾਮ ਸਮੇਤ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ। 

[wpadcenter_ad id='4448' align='none']