ਫਾਜ਼ਿਲਕਾ 30 ਜਨਵਰੀ 2024
ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਸੈਦਾ ਵਾਲੀ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਮੁਸ਼ਕਲਾਂ ਦੇ ਹੱਲ ਵੀ ਕੀਤੇ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਦੀ ਪੰਚਾਇਤ ਨੂੰ ਗ੍ਰਾਂਟ ਭੇਟ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਦੇ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ ਅਤੇ ਸਾਰੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣ। ੳਨ੍ਹਾਂ ਕਿਹਾ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ‘ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਡਾ. ਨੰਦ ਲਾਲ, ਸੁਰਿੰਦਰ, ਜੋਤੀ ਪ੍ਰਕਾਸ਼ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।
ਵਿਧਾਇਕ ਬੱਲੂਆਣਾ ਨੇ ਪਿੰਡ ਸੈਦਾ ਵਾਲੀ ਦੇ ਵਿਕਾਸ ਲਈ ਪਿੰਡ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਕੀਤੀ ਗ੍ਰਾਂਟ ਭੇਟ
Date: