ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ

ਬਲੂਆਣਾ, ਫਾਜ਼ਿਲਕਾ, 13 ਸਤੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਉਲੀਕ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ […]

ਬਲੂਆਣਾ, ਫਾਜ਼ਿਲਕਾ, 13 ਸਤੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਉਲੀਕ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਹਲਕਾ ਬੱਲੂਆਣਾ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਬਹੁਤ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸਾਫ-ਸਫਾਈ, ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੀ ਸਾਫ-ਸਫਾਈ, ਪੱਕੀਆਂ ਗਲੀਆਂ-ਨਾਲੀਆਂ, ਨੋਜਵਾਨਾ ਲਈ ਖੇਡ ਮੈਦਾਨ, ਖੜਵੰਜੇ ਲਗਾਉਣ ਆਦਿ ਹੋਰ ਵਿਕਾਸ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗ੍ਰਾਂਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡ ਕਿਸੇ ਪੱਖੋਂ ਵੀ ਸ਼ਹਿਰਾਂ ਨਾਲੋ ਘੱਟ ਨਜਰ ਨਾ ਆਉਣ।
ਹਲਕਾ ਬਲੂਆਣਾ ਦੇ ਵਿਧਾਇਕ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸਾਰੇ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਪ੍ਰੋਜੈਕਟਾ ਨੂੰ ਅਮਲ ਵਿਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿੰਡਾਂ ਵਿਚ ਵਿਕਾਸ ਪ੍ਰੋਜੈਕਟਾ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਉਥੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਵਿਕਾਸ ਪ੍ਰੋਜ਼ੈਕਟਾ ਵਿਚ ਵਰਤਿਆ ਜਾਣਾ ਵਾਲਾ ਮਟੀਰੀਅਲ ਉਚ ਗੁਣਵਤਾ ਦਾ ਹੋਵੇ। ਉਨ੍ਹਾਂ ਕਿਹਾ ਕਿ ਮਾੜਾ ਮਟੀਰੀਅਲ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਰੋਜਗਾਰ ਦੇ ਮੌਕੇ ਵੀ ਵੱਧ ਤੋਂ ਵੱਧ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਰੇਗਾ ਸਕੀਮ ਤਹਿਤ ਜੋਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਵਿਅਕਤੀ ਕੰਮ ਤੋ ਵਾਂਝਾ ਨਾ ਰਹੇ।
ਇਸ ਮੌਕੇ ਤੇ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ