ਵਿਧਾਇਕ ਭੁੱਲਰ ਨੇ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਅਧੀਨ ਹਲਕੇ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡੇ

ਫਿਰੋਜ਼ਪੁਰ 16 ਸਤੰਬਰ 2024…

ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰੀ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡਣ ਮੌਕੇ ਕੀਤਾ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਉਨਾਂ ਲੋਕਾਂ ਨੂੰ ਕਵਰ ਕੀਤਾ ਜਾਂਦਾ ਹੈ ਜਿਨਾਂ ਦੇ ਬੀ.ਪੀ.ਐਲ. ਕਾਰਡ ਬਣੇ ਹੋਏ ਹਨ, ਜੋ ਕਿ ਗਰੀਬੀ ਰੇਖਾ ਤੋਂ ਹੇਠਾਂ ਹਨ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਪਾਏ ਗਏ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਵਾਸਤੇ ਲੜੀ ਵਾਰ ਪਹਿਲੀ ਕਿਸ਼ਤ 30,000, ਦੂਜੀ ਕਿਸ਼ਤ 72,000 ਤੇ ਤੀਜ਼ੀ ਕਿਸ਼ਤ 18,000 ਰੁਪਏ ਦਿੱਤੀ ਜਾਂਦੀ ਹੈ।

ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਵਿਕਾਸ, ਸਿਹਤ ਹਰ ਪੱਖੋਂ ਸਰਕਾਰ ਲਗਾਤਾਰ ਯਤਨਸ਼ੀਲ ਹੈ ਤੇ ਸਾਰੇ ਹੀ ਵਿਕਾਸ ਦੇ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਪਿੰਡ ਖਾਈ ਫੇਮੇ ਕੀ, ਗੱਟੀ ਰਾਜੋ ਕੇ, ਬਾਰੇ ਕੇ, ਬਸਤੀ ਹਬੀਬ ਕੇ, ਭੱਖੜਾ, ਝੁੱਗੇ ਹਜ਼ਾਰਾ ਸਿੰਘ ਅਤੇ ਹਬੀਬ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡੇ ਗਏ ਹਨ।

                ਇਸ ਮੌਕੇ ਬਲਾਕ ਪ੍ਰਧਾਨ ਗਗਨਦੀਪ ਸਿੰਘ, ਅਮਰਿੰਦਰ ਸਿੰਘ ਬਰਾੜ, ਰਾਜ ਬਹਾਦਰ ਸਿੰਘ, ਹਰਮੀਤ ਖਾਈ, ਪ੍ਰਕਾਸ਼ ਸਿੰਘ ਵਾਰਵਲ, ਪ੍ਰਵੀਨ ਮੰਗਲ ਸਮੇਤ ਆਪ ਆਗੂ ਵੀ ਹਾਜ਼ਰ ਸਨ।

[wpadcenter_ad id='4448' align='none']