ਮਾਨਸਾ, 20 ਜਨਵਰੀ:
ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਰਾਮਗੜ੍ਹ ਸ਼ਾਹਪੁਰੀਆਂ ਦੀ ਚਾਰ ਦੀਵਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਅਸ਼ੋਕ ਕੁਮਾਰ ਅਤੇ ਨੈਸ਼ਨਲ ਅਵਾਰਡੀ ਸ੍ਰ ਅਮਰਜੀਤ ਸਿੰਘ ਰੱਲੀ ਵੀ ਮੌਜੂਦ ਸਨ।
ਵਿਧਾਇਕ ਬੁੱਧ ਰਾਮ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੰਜਾਬ ਦੇ ਸਕੂਲਾਂ ਦਾ ਪ੍ਰਬੰਧਾਂ ਪੱਖੋਂ, ਅਧਿਆਪਕਾਂ ਦੀ ਪੂਰਤੀ ਪੱਖੋਂ ਮਹੌਲ ਸਫਲਤਾ ਪੂਰਵਕ ਬਦਲ ਰਿਹਾ ਹੈ। ਸਕੂਲਾਂ ਦੀਆਂ ਚਾਰ ਦੀਵਾਰੀਆਂ ਲਈ ਜ਼ਿਲ੍ਹੇ ਨੂੰ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਜਿੱਥੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾਂ ਪਾਇਆ, ਉੱਥੇ ਹੀ ਬੱਚਿਆਂ ਨੂੰ ਵੀ ਕਿਤਾਬਾਂ ਪੜ੍ਹਨ, ਕਿਤਾਬਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਸਟੇਟ ਅਵਾਰਡੀ ਅਧਿਆਪਕ ਦਿਲਬਾਗ ਸਿੰਘ ਨੇ ਵਿਧਾਇਕ ਬੁੱਧ ਰਾਮ ਦੀ ਸ਼ਖਸੀਅਤ ਬਾਰੇ ਚਾਨਣਾ ਪਾਇਆ। ਸਕੂਲ ਇੰਚਾਰਜ਼ ਸ੍ਰ ਜਸਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਵਿਧਾਇਕ ਬੁੱਧ ਰਾਮ ਦੇ ਵਿਸ਼ੇਸ਼ ਯਤਨਾਂ ਸਦਕਾ ਸਕੂਲ ਦੀ ਚਾਰ ਦੀਵਾਰੀ ਲਈ ਪੰਦਰਾਂ ਲੱਖ ਦੀ ਗ੍ਰਾਂਟ ਸਕੂਲ ਨੂੰ ਮਿਲੀ, ਜਿਸ ਨਾਲ ਸਕੂਲ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਪੂਰੇ ਜ਼ਿਲ੍ਹੇ ਦੇ ਸਕੂਲਾਂ ਦਾ ਮੁਹਾਂਦਰਾ ਅਤੇ ਅਕਾਦਮਿਕ ਪ੍ਰਾਪਤੀਆਂ ਵਿੱਚ ਚੋਖਾ ਵਾਧਾ ਹੋਇਆ ਹੈ।
ਸਕੂਲ ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਕੂਲਾਂ ਦੀ ਨੁਹਾਰ ਬਦਲੀ ਹੈ। ਸੰਸਥਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰ ਗੁਰਦਰਸ਼ਨ ਸਿੰਘ ਪਟਵਾਰੀ, ਅਵਤਾਰ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ, ਸੁਖਦੇਵ ਸਿੰਘ ਸਰਪੰਚ, ਡਾ.ਗਗਨਦੀਪ, ਡਾ.ਸ਼ੁਭਾਸ, ਸੁਖਵਿੰਦਰ ਸਿੰਘ ਪ੍ਰਧਾਨ, ਦਲਵਿੰਦਰ ਕਾਲਾ, ਜਸਵਿੰਦਰ ਰਿਉਂਦ, ਜਗਦੀਪ ਰਤੀਆ, ਮਨਜਿੰਦਰ ਸਸਪਾਲੀ, ਕੁਲਦੀਪ ਸਿੰਘ, ਸਚਿਨ ਸਿੰਗਲਾ, ਗੁਰਦੀਪ ਸਿੰਘ ਪੁਰੀ ਸੁਖਵਿੰਦਰ ਕੌਰ, ਗੁਰਪ੍ਰੀਤ ਕੌਰ, ਦਸ਼ਮੇਸ਼ ਸਿੰਘ ,ਸਮੁੱਚਾ ਸਟਾਫ਼, ਸਕੂਲ ਮਨੇਜ਼ਮੈਂਟ ਕਮੇਟੀ, ਪੀ ਟੀ ਏ, ਪਤਵੰਤੇ ਸੱਜਣ ਅਤੇ ਵਿਦਿਆਰਥੀ ਹਾਜਰ ਸਨ।
ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਰਾਮਗੜ੍ਹ ਸ਼ਾਹਪੁਰੀਆਂ ਦੀ ਚਾਰਦੀਵਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ
Date: