ਲੁਧਿਆਣਾ, 16 ਦਸੰਬਰ –
ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਲੋਕਾਂ ਨੂੰ ਇੱਕ ਵੱਡੀ ਸੌਗਾਤ ਦਿੰਦੇ ਹੋਏ ਪਿੰਡ ਜੁਗਿਆਣਾ ਵਿੱਚ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 58 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿੱਚੋਂ ਕੂੜੇ ਦੇ ਢੇਰ ਹਟਵਾ ਕੇ ਪਿੰਡ ਦੀ ਖੂਬਸੂਰਤੀ ਨੂੰ ਹੋਰ ਵਧਾਉਣ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਤੇ ਸਾਫ ਸੁਥਰਾ ਰੱਖਣ ਦੇ ਮੰਤਵ ਦੇ ਨਾਲ ਇਸ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਪਾਰਕ ਦੇ ਨਿਰਮਾਣ ਕਾਰਜ਼ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਇਸ ਥਾਂ ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਜਿਸ ਕਰਕੇ ਗੰਦਗੀ ਦੇ ਨਾਲ ਬਿਮਾਰੀਆਂ ਵੀ ਫੈਲ ਰਹੀਆਂ ਸਨ। ਪਿੰਡ ਵਾਸੀਆਂ ਦੀ ਇਹ ਲੰਬੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ, ਪਰ ਪ੍ਰੋਜੈਕਟ ਤੇ ਸਮਾਂ ਲੱਗਣ ਕਰਕੇ ਕਿਸੇ ਵੀ ਸਰਕਾਰ ਵੱਲੋਂ ਇਸ ਨੂੰ ਹੱਥ ਨਹੀਂ ਪਾਇਆ ਗਿਆ. ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਲੋਕਾਂ ਦੇ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਇਸ ਪਾਰਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ।
ਇਸ ਪਾਰਕ ਦੇ ਨਿਰਮਾਣ ਦੇ ਨਾਲ ਜਿੱਥੇ ਲੋਕਾਂ ਨੂੰ ਗੰਦਗੀ ਦੇ ਢੇਰਾਂ ਤੋਂ ਨਿਜਾਤ ਮਿਲੇਗੀ ਓਥੇ ਹੀ ਇਲਾਕੇ ਨੂੰ ਹਰਿਆ ਭਰਿਆ ਵੀ ਬਣਾਇਆ ਜਾਵੇਗਾ. ਇਸ ਪਾਰਕ ਦੇ ਵਿੱਚ ਬਜ਼ੁਰਗਾਂ ਦੇ ਸੈਰ ਕਰਨ ਲਈ ਵਿਸ਼ੇਸ਼ ਤੌਰ ਤੇ ਫੁੱਟਪਾਥ ਬਣਾਇਆ ਜਾਵੇਗਾ, ਇਸ ਤੋਂ ਇਲਾਵਾ ਦਰਖਤ, ਬੂਟੇ ਅਤੇ ਘਾਹ ਲਾ ਕੇ ਉਸਨੂੰ ਹਰਿਆ ਭਰਿਆ ਬਣਾਇਆ ਜਾਵੇਗਾ ਜਿੱਥੇੇ ਬੱਚੇ ਵੀ ਆ ਕੇ ਖੇਡ ਸਕਣਗੇ।
ਇਲਾਕੇ ਦੇ ਲੋਕਾਂ ਨੇ ਜਿੱਥੇ ਹਲਕਾ ਵਿਧਾਇਕ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਉੱਥੇ ਹੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਨੇ ਜਿਸ ਦੇ ਤਹਿਤ ਲੁਧਿਆਣਾ ਦੱਖਣੀ ਨੂੰ ਹਰਿਆ ਭਰਿਆ ਬਣਾਉਣ ਦੇ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ ਇਸੇ ਦੇ ਤਹਿਤ ਇਸ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਪਣੇ ਇਲਾਕੇ ਨੂੰ ਹਰਿਆ ਭਰਿਆ ਰੱਖਣਾ ਅਤੇ ਸਾਫ ਸੁਥਰਾ ਰੱਖਣਾ ਸਥਾਨਕ ਲੋਕਾਂ ਦੀ ਵੀ ਜਿੰਮੇਵਾਰੀ ਹੈ ਉਹਨਾਂ ਨੇ ਉਮੀਦ ਜਤਾਈ ਕਿ ਲੋਕ ਪਾਰਕ ਨੂੰ ਸਾਫ ਸੁਥਰਾ ਰੱਖਣ ਦੇ ਵਿੱਚ ਵੀ ਅਹਿਮ ਯੋਗਦਾਨ ਦੇਣਗੇ।