Friday, December 27, 2024

ਵਿਧਾਇਕ ਦਹੀਯਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੁਲਾਕਾਤ

Date:

ਫਿਰੋਜ਼ਪੁਰ, 16 ਜਨਵਰੀ 2024.

          ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸਬਲਕਾਰ ਸਿੰਘ ਨੂੰ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਲਈ ਮੁਲਾਕਾਤ ਕੀਤੀ ਗਈ ਅਤੇ ਹਲਕੇ ਲਈ ਸੀਵਰੇਜ਼ ਸਫਾਈ ਕਰਨ ਵਾਲੀ ਮਸ਼ੀਨ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਣ ਲਈ ਮੰਗ ਪੱਤਰ ਸੌਂਪਿਆ।          ਵਿਧਾਇਕ ਸ੍ਰੀ ਦਹੀਯਾ ਨੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਦੱਸਦਿਆਂ ਕਿਹਾ ਕਿ ਤਲਵੰਡੀ ਭਾਈ ਨਗਰ ਕੌਂਸਲ ਵਿੱਚ ਸੀਵਰੇਜ ਸਫਾਈ ਵਾਲੀ ਮਸ਼ੀਨ ਨਾ ਹੋਣ ਕਾਰਣ ਸਾਫਸਫਾਈ ਵਿਵਸਥਾ ਨੂੰ ਲੈ ਕੇ ਲੰਮੇ ਸਮੇਂ ਤੋਂ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁੱਦਕੀ ਤੇ ਮਮਦੋਟ ਨਗਰ ਪੰਚਾਇਤਾਂ ਲਈ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਤਲਵੰਡੀ ਭਾਈ ਨਗਰ ਕੌਂਸਲ ਨੂੰ ਸੀਵਰੇਜ ਸਫਾਈ ਦੀ ਮਸ਼ੀਨ ਦੇਣ ਲਈ ਲਈ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੰਤਰੀ ਜੀ ਨੇ ਵਿਸ਼ਵਾਸ ਦਵਾਇਆ ਹੈ ਕਿ ਇਨ੍ਹਾਂ ਮੰਗਾਂ ਨੂੰ ਮਾਨਯੋਗ ਮੁੱਖ ਮੰਤਰੀ ਸਾਹਿਬ ਦੇ ਰਾਹੀਂ ਜਲਦੀ ਮਨਜ਼ੂਰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ।

Share post:

Subscribe

spot_imgspot_img

Popular

More like this
Related