ਅੰਮ੍ਰਿਤਸਰ, 7 ਦਸੰਬਰ ( ): ਅੱਜ ਕਟੜਾ ਆਹਲੂਵਾਲੀਆ ਖੇਤਰ ਵਿਚ ਗਲੀਆਂ-ਨਾਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪਹਿਲਾਂ ਵੀ ਇਸ ਇਲਾਕੇ ਵਿੱਚ ਸੀਵਰੇਜ ਦੀ ਕੁਝ ਸਮੱਸਿਆ ਸੀ, ਜਿਸ ਦਾ ਹੱਲ ਲੱਭ ਲਿਆ ਗਿਆ ਹੈ। ਜਿਸ ਕਾਰਨ ਹੁਣ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਟੜਾ ਆਹਲੂਵਾਲੀਆ ਦੇ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਬਿਜਲੀ ਦੀਆਂ ਤਾਰਾਂ ਅਤੇ ਸਫ਼ਾਈ ਵਿਵਸਥਾ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ। ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਵਿਵਸਥਾ ਨੂੰ ਲੈ ਕੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੀ ਗੱਡੀ ਲਗਾਤਾਰ ਉਨ੍ਹਾਂ ਦੇ ਇਲਾਕੇ ਵਿੱਚ ਆਵੇਗੀ।
ਬਿਜਲੀ ਮੀਟਰਾਂ ਦਾ ਲੋਡ ਵਧਾਉਣ ਲਈ ਐਨ.ਓ.ਸੀ ਲੈਣ ਦੀ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ।
ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਜੇਕਰ ਵਾਲਡ ਸਿਟੀ ਦੇ ਦੁਕਾਨਦਾਰ ਆਪਣੇ ਬਿਜਲੀ ਮੀਟਰ ਦਾ ਲੋਡ ਵਧਾਉਣਾ ਚਾਹੁੰਦੇ ਹਨ ਤਾਂ ਉਸ ਲਈ ਉਨ੍ਹਾਂ ਨੂੰ ਨਗਰ ਨਿਗਮ ਦੇ ਐਮ.ਟੀ.ਪੀ ਵਿਭਾਗ ਤੋਂ ਐਨ.ਓ.ਸੀ.ਲੈਣਾ ਹੈ। ਇਹ ਇੱਕ ਗੁੰਝਲਦਾਰ ਪ੍ਰਕਿਰਿਆ ਹੈ ਅਤੇ ਲੋਕਾਂ ਨੂੰ ਪੈਸੇ ਵੀ ਖਰਚਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਹੋ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਸਮੱਸਿਆ ਵੀ ਹੱਲ ਹੋ ਜਾਵੇਗੀ। ਮੌਕੇ ‘ਤੇ ਦੁਕਾਨਦਾਰਾਂ ਨੇ ਆਪਣੀਆਂ ਕੁਝ ਸਮੱਸਿਆਵਾਂ ਦੱਸੀਆਂ। ਵਿਧਾਇਕ ਨੇ ਹਾਜ਼ਰ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕਟੜਾ ਆਹਲੂਵਾਲੀਆ ਮਾਰਕੀਟ ਦੇ ਦੁਕਾਨਦਾਰਾਂ ਨੇ ਵਿਧਾਇਕ ਡਾ: ਅਜੇ ਗੁਪਤਾ ਦਾ ਧੰਨਵਾਦ ਕੀਤਾ |ਇਸ ਮੌਕੇ ‘ਤੇ ਸਾਬਕਾ ਕੌਂਸਲਰ ਜਨਰਲ ਸਿੰਘ ਢੋਡ, ਦੀਪਕ ਚੱਢਾ, ਵਿੱਕੀ, ਵਿਕਰਮ ਬੱਗਾ, ਓ.ਪੀ.ਬਿਬਲਾਨੀ, ਸੁਮਿਤ, ਰੋਹਿਤ, ਸੁਦੇਸ਼ ਕੁਮਾਰ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਦੁਕਾਨਦਾਰ ਸ਼ਾਮਲ ਸਨ।