Saturday, January 18, 2025

ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

Date:

ਅੰਮ੍ਰਿਤਸਰ , 5 ਜਨਵਰੀ 2024:

               ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ  ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੇ ਸ਼ਰਧਾਲੂਆਂ ਨੂੰ ਇੱਕ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ।

               ਇਸ ਮੌਕੇ ਵਿਧਾਇਕ  ਡਾ. ਅਜੈ ਗਪਤਾ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ ਦੇ ਪਹਿਲੇ ਹਫ਼ਤੇ ਹੀ ਯਾਤਰੀਆਂ ਨੂੰ ਧਾਰਮਿਕ ਯਾਤਰੀਆਂ ਦਾ ਸ਼ੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਯਾਤਰਾ ਕਰਨ ਵਾਲੇ ਸ਼ਰਧਾਲੂ ਨਵੇਂ ਸਾਲ ਦੇ ਸ਼ੁੱਭ ਅਵਸਰ ’ਤੇ ਸਮੂਹ ਧਾਰਮਿਕ ਸਥਾਨਾਂ ’ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਉਣ, ਤਾਂ ਜੋ ਨਵਾਂ ਚੜਿਆ ਸਾਲ ਸਾਰਿਆਂ ਦੇ ਘਰ ਖੁਸ਼ੀਆਂ ਤੇ ਖੇੜੇ ਲੈਕੇ ਆਵੇ।

               ਵਿਧਾਇਕ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸਕੀਮ  ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

               ਵਿਧਾਇਕ ਗੁਪਤਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਸਪੈਸ਼ਲ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ ।

 ਵਿਧਾਇਕ ਗੁਪਤਾ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। 

Share post:

Subscribe

spot_imgspot_img

Popular

More like this
Related