ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 11 ‘ਚ 12 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 8 ਦਸੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਵਾਰਡ ਨੰਬਰ 11 ਦੇ ਮੁਹੱਲਾ ਸ਼ਕਤੀ ਨਗਰ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਲ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸੂਬਾ ਵਾਸੀਆਂ ਨਾਲ ਕੀਤੇ ਹੋਏ ਵਿਕਾਸ ਦੇ ਵਾਅਦੇ ਨੂੰ ਪਹਿਲ ਦੇ ਅਧਾਰ ‘ਤੇ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਿੱਥੇ ਹਲਕੇ ਦੇ ਹਰ ਵਾਰਡ ਅੰਦਰ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਉੱਥੇ ਹੀ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 11 ਦੇ ਮੁਹੱਲਾ ਸ਼ਕਤੀ ਨਗਰ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ  ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਕਿੱਲਤ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਹਾਜ਼ਰ ਵਾਰਡ ਇਨਚਾਰਜ ਅਨੁਜ ਚੌਧਰੀ ਅਤੇ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਚੱਲ ਰਹੀ ਹੈ। ਉਹਨਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਹੋ ਰਹੇ ਇਹਨਾਂ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੱਗ ਰਿਹਾ ਹੈ ਕਿ ਜਲਦ ਹੀ ਹਲਕਾ ਵਿਕਾਸ ਪੱਖੋਂ ਮੂਹਰਲੀ ਕਤਾਰ ਵਿੱਚ ਨਜ਼ਰ ਆਵੇਗਾ।

ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਗਰੇਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੈਂਕ ਮੈਨੇਜਰ ਦਲਵਿੰਦਰ ਸਿੰਘ, ਅਮਰੀਕ ਸੈਣੀ, ਕਵਲਜੀਤ ਸਿੰਘ, ਮੱਖਣ ਸਿੰਘ ਲੌਂਗੀਆ, ਕਰਨੈਲ ਸਿੰਘ ਲੌਂਗੀਆ, ਸੋਨੂ, ਲਾਡੀ, ਰਿੰਕੂ, ਅਮਰਜੀਤ ਸਿੰਘ ਚੀਮਾ, ਸੰਗਤ ਸਿੰਘ, ਅਮਰੀਕ ਸਿੰਘ, ਲਲਿਤ ਕੁਮਾਰ, ਗੌਰੀ ਸਿੰਘ ਅਤੇ ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

[wpadcenter_ad id='4448' align='none']