AAP ਦੇ ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਗਹਿਰਾ ਸਦਮਾ

AAP ਦੇ ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਗਹਿਰਾ ਸਦਮਾ

MLA Inderjit Kaur

MLA Inderjit Kaur

ਜਲੰਧਰ ਦੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਨਕੋਦਰ ਵਿਖੇ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।

READ ALSO : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

ਨਕੋਦਰ ਤੋਂ ਇੰਦਰਜੀਤ ਕੌਰ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵੱਡੇ ਫਰਕ ਨਾਲ ਹਰਾਇਆ। ਇੰਦਰਜੀਤ ਕੌਰ ਮਾਨ ਨੂੰ ਚੋਣ ਜਿਤਾਉਣ ਵਿੱਚ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਨੇ ਅਹਿਮ ਭੂਮਿਕਾ ਨਿਭਾਈ। ਮਾਨ ਪਰਿਵਾਰ ਦੀ ਨਕੋਦਰ ਅਤੇ ਆਸ-ਪਾਸ ਦੇ ਇਲਾਕਿਆਂ ‘ਤੇ ਮਜ਼ਬੂਤ ​​ਪਕੜ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਕਾਫੀ ਫਾਇਦਾ ਹੋ ਰਿਹਾ ਹੈ।

ਪਰ ਚੋਣਾਂ ਤੋਂ ਦੋ ਦਿਨ ਪਹਿਲਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਮੌਤ ਹੋ ਜਾਣ ਕਾਰਨ ਨਕੋਦਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।

MLA Inderjit Kaur

Latest

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ 'ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ
ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ
ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ