ਐਸ.ਏ.ਐਸ.ਨਗਰ, 22 ਦਸੰਬਰ:
ਹਲਕਾ ਵਿਧਾਇਕ ਐਸ.ਏ.ਐਸ.ਨਗਰ ਸ.ਕੁਲਵੰਤ ਸਿੰਘ ਵੱਲੋਂ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੰਡੀਆਂ ਗਈਆਂ।
ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਲਿੰਗ ਭੇਦਭਾਵ ਮਿਟਾਉਣ ਅਤੇ ਮਾਪਿਆਂ ਨੂੰ ਆਪਣੀਆਂ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਪੜਾਉਣ-ਲਿਖਾਉਣ ਦੀਆਂ ਸਹੂਲਤਾਂ ਦੇਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਹ ਵੀ ਲੜਕਿਆਂ ਦੇ ਬਰਾਬਰ ਦੇ ਹੱਕ-ਹਕੂਕ ਰੱਖ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ, ਗੁਰਸਿਮਰਨ ਕੌਰ, ਸੀ.ਡੀ.ਪੀ.ਓ. ਖਰੜ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਚੰਨਾ, ਆਰ.ਪੀ.ਸ਼ਰਮਾ, ਸੁਰਿੰਦਰ ਸਿੰਘ ਰੋਡਾ, ਅਰੁਣ ਗੋਇਲ ਅਤੇ ਅਕਵਿੰਦਰ ਸਿੰਘ ਗੋਸਲ ਤੋਂ ਇਲਾਵਾ ਸ਼ਹਿਰ ਦੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।
ਐਮ ਐੱਲ ਏ ਕੁਲਵੰਤ ਸਿੰਘ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਬੇਬੀ ਕਿਟਸ ਦੀ ਵੰਡ
Date: