Friday, December 27, 2024

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Date:

ਲੁਧਿਆਣਾ, ਜੂਨ 28:
ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕੇ ਵਿੱਚ ਡਿਪੂਆਂ ਰਾਹੀਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਵਿੱਚ ਡੀ.ਐਫ.ਐਸ.ਓ ਲਖਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਕਮਜ਼ੋਰ ਵਰਗ ਨੂੰ ਕਣਕ ਅਤੇ ਹੋਰ ਵਸਤੂਆਂ ਦੀ ਸਪਲਾਈ ਵਿੱਚ ਕੋਈ ਵੀ ਤਰੁੱਟੀ ਨਹੀਂ ਆਉਣੀ ਚਾਹੀਦੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿਪੂਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵਸਨੀਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Share post:

Subscribe

spot_imgspot_img

Popular

More like this
Related