ਫਾਜ਼ਿਲਕਾ, 26 ਦਸੰਬਰ
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਪਿੰਡ-ਪਿੰਡ ਜਾ ਕੇ ਜਣ ਸੁਣਵਾਈ ਕੀਤੀ ਜਾ ਰਹੀ ਹੈ।
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਜ਼ਿਲ੍ਹੇ ਦੇ ਪਿੰਡ ਲਾਲੋਵਾਲੀ,ਚਾਂਦਮਾਰੀ,ਨਵਾਂ ਰਾਣਾ,ਸੈਦੋ ਕੇ ਹਿਠਾੜ,ਵੱਲੇ ਸ਼ਾਹ ਓਤਾੜ, ਨਵਾ ਹਸਤਾ, ਗੁਰੂਸੰਦਰ ਨਗਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ਜਣ ਸੁਣਵਾਈ ਕੀਤੀ ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਤੋਂ ਮੰਗ ਪੱਤਰ ਵੀ ਪ੍ਰਾਪਤ ਕੀਤੇ ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਸਮੱਸਿਆਵਾਂ ਦਾ ਹਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਨਿਰੰਤਰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹਲ ਕੀਤੇ ਜਾ ਰਹੇ ਹਨ।
ਇਸ ਮੌਕੇ ਸੁਰਿੰਦਰ ਕੰਬੋਜ ਅਤੇ ਰਾਜ ਸਿੰਘ ਬਲਾਕ ਪ੍ਰਧਾਨ, ਪਰਮਜੀਤ ਸਿੰਘ ਨੂਰਸ਼ਾਹ ਚੇਅਰਮੈਨ ਮਾਰਕਿਟ ਕਮੇਟੀ,ਗੁਲਸ਼ੇਰ ਸਿੰਘ, ਗਗਨਦੀਪ ਸਿੰਘ ਰਾਮਪੁਰਾ ਤੇ ਗਗਨਦੀਪ ਸਿੰਘ ਸਰਪੰਚ, ਬਲਵਿੰਦਰ ਸਿੰਘ ਆਲਮਸ਼ਾਹ,ਸਰਪੰਚ ਲੇਖ ਸਿੰਘ ਤੇ ਕਰਨੈਲ ਸਿੰਘ ਬਲਕਾ ਪ੍ਰਧਾਨ ਆਦਿ ਮੌਜੂਦ ਸੀl
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ
Date: