ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ, ਸਨੱਅਤਕਾਰਾਂ ਅਤੇ ਦੁਕਾਨਦਾਰਾਂ ਨਾਲ ਕੀਤੀ ਗਈ ਮੀਟਿੰਗ

ਫਿਰੋਜ਼ਪੁਰ 21 ਫਰਵਰੀ 2024.

           ਪੰਜਾਬ ਸਰਕਾਰ ਵਪਾਰੀ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮਾ ਸਮੇਤ ਹਰ ਵਰਗ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਲੋਕਾਂ ਤੇ ਬਿਨ੍ਹਾਂ ਕਿਸੇ ਵਿੱਤੀ ਬੋਝ ਦੇ ਉਨ੍ਹਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਯਤਨਸ਼ੀਲ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਪਾਰੀਆਂ, ਦੁਕਾਨਦਾਰਾਂ, ਸਨੱਅਤਕਾਰਾਂ ਨਾਲ ਜੀ.ਐਸ. ਟੀ., ਵਪਾਰ, ਬਿਜਲੀ, ਵੱਖ-ਵੱਖ ਤਰ੍ਹਾਂ ਦੀ ਸਰਕਾਰੀ ਪ੍ਰਵਾਨਗੀਆਂ, ਸੁਰੱਖਿਆ ਆਦਿ ਮੁੱਦਿਆਂ ਸਬੰਧੀ ਮੀਟਿੰਗ ਦੌਰਾਨ ਕੀਤਾ।

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ, ਸਨੱਅਤਕਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਮਨ ਕਾਨੂੰਨ, ਸੁਰੱਖਿਆ, ਜੀ.ਐਸ.ਟੀ., ਵਪਾਰ, ਬਿਜਲੀ, ਵੱਖ-ਵੱਖ ਤਰ੍ਹਾਂ ਦੀਆ ਸਰਕਾਰੀ ਪ੍ਰਵਾਨਗੀਆਂ ਆਦਿ ਮੱਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਾਜ਼ਰ ਦੁਕਾਨਕਾਰਾਂ, ਵਪਾਰੀਆਂ ਨੇ ਆਪਣੀਆਂ ਮੁਸ਼ਕਲਾਂ ਸਬੰਧੀ ਵਿਚਾਰਾਂ ਰੱਖੀਆਂ ਜਿਨ੍ਹਾਂ ਦੇ ਯੋਗ ਹੱਲ ਦਾ ਭਰੋਸਾ ਦਿੱਤਾ ਗਿਆ।

          ਇਸ ਤੋਂ ਇਲਾਵਾ ਮੀਟਿੰਗ ਦੌਰਾਨ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿੱਚ ਸੁਰੱਖਿਆ ਸਮੇਤ ਹਰ ਤਰ੍ਹਾਂ ਦੀ ਨਜ਼ਰ ਰੱਖਣ ਲਈ 300 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਜਿਸ ਦਾ ਕੰਟਰੋਲ ਪੰਜਾਬ ਪੁਲਿਸ ਦੇ ਕੰਟਰੋਲ ਰੂਮ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਪਣੇ ਨਿੱਜੀ ਕੈਮਰਿਆਂ ਨੂੰ ਇਸ ਸਿਸਟਮ ਨਾਲ ਅਟੈਚ ਕਰਨਾ ਚਾਹੁੰਦਾ ਹੈ ਤਾਂ ਉਹ ਵੀ ਕਰ ਸਕੇਗਾ। ਇਸ ਦੌਰਾਨ ਵਿਧਾਇਕ ਸ. ਭੁੱਲਰ ਨੇ ਅਪੀਲ ਕੀਤੀ ਕਿ ਆਪਣੇ ਘਰਾਂ, ਦੁਕਾਨਾਂ ਤੇ ਹੋਰ ਵਪਾਰਕ ਥਾਵਾਂ ਤੇ ਕੈਮਰੇ ਲਗਾਏ ਜਾਣ ਅਤੇ ਲੋੜ ਮੁਤਾਬਕ ਆਪਣੀਆਂ ਦੁਕਾਨਾਂ ਤੇ ਸਾਂਝੇ ਤੌਰ ਤੇ ਚੌਂਕੀਦਾਰ ਰੱਖੇ ਜਾਣ। ਉਨ੍ਹਾਂ ਕਿਹਾ ਕਿ ਸਮੂਹ ਵਪਾਰੀਆਂ, ਦੁਕਾਨਦਾਰਾਂ  ਅਤੇ ਸਨੱਅਤਕਾਰਾਂ ਨੂੰ ਜੇਕਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਉਨ੍ਹਾਂ ਦੀ ਹਰ ਮੁਸ਼ਕਲ ਦਾ ਯੋਗ ਹੱਲ ਕੀਤਾ ਜਾਵੇਗਾ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬਾਮਬਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਵਾਪਰ ਮੰਡਲ, ਆੜ੍ਹਤੀਆਂ ਆਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਐਨ.ਜੀ.ਓ. ਆਦਿ ਦੇ ਨੁਮਾਇੰਦੇ ਹਾਜ਼ਰ ਸਨ। 

[wpadcenter_ad id='4448' align='none']