ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਫਿਰੋਜ਼ਪੁਰ 12 ਫਰਵਰੀ

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਿਰੋਜ਼ਪੁਰ ਸ਼ਹਿਰ ਵਿਖੇ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲ੍ਹੇ ਲਈ ਖੁੱਦ ਵਿਦਿਆਰਥੀ ਦਾ ਦਾਖਲਾ ਕਰ ਕੇ ਦਾਖਲ੍ਹਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਸੁਧਾਰ ਹੋਇਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ,  ਕਲਾਸਰੂਮ ਬਣਾਏ ਜਾ ਰਹੇ ਹਨ, ਸਮਾਰਟ ਕੰਪਿਊਟਰ ਲੈਬ ਸਮੇਤ ਸਫਾਈ ਸੇਵਕਾਂ, ਚੌਕੀਦਾਰਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਦੀ ਨੀਯਤ ਅਤੇ ਨੀਤੀ ਦੋਵੇਂ ਹੀ ਖਰਾਬ ਸੀ, ਜਦਕਿ ਹੁਣ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਬਹੁੱਤ ਵੱਡਾ ਬਜਟ ਰੱਖਿਆ ਗਿਆ ਹੈ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਨਤੀਜੇ ਵੀ ਹੋਰ ਬਿਹਤਰ ਹੋਏ ਹਨ ਅਤੇ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਵੀ ਕੋਸ਼ਿਸ਼ ਹੈ ਕਿ ਅਧਿਆਪਕਾਂ ਦੀਆਂ ਡਿਊਟੀਆਂ ਕਿਸੇ ਹੋਰ ਖੇਤਰ ਵਿੱਚ ਨਾ ਲਾਈਆਂ ਜਾਣ ਤਾਂ ਜੋ ਉਹ ਆਪਣਾ ਜਿਆਦਾ ਸਮਾਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਤੇ ਉਨ੍ਹਾਂ ਦਾ ਭਵਿੱਖ ਬਣਾਉਣ ਵਿੱਚ ਲਗਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋਕਾ ਨਾਲ ਜੋ ਵਾਅਦਾ ਕੀਤਾ ਸੀ ਕਿ ਹਰ ਬੱਚੇ ਤੱਕ ਸਿੱਖਿਆ ਪਹੁੰਚਾਈ ਜਾਵੇਗੀ ਉਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੀ.ਸੈ.) ਸ੍ਰੀਮਤੀ ਨੀਲਮ ਰਾਣੀ ਨੇ ਦੱਸਿਆ ਕਿ ਇਸ ਦਾਖਲਾ ਮੁਹਿੰਮ ਦੌਰਾਨ ਵੱਖ ਵੱਖ ਗਤੀਵਿਧੀਆਂ ਡੋਰ ਟੂ ਡੋਰ ਜਾ ਕੇ, ਬੂਥ ਲਗਾ ਕੇ ਅਤੇ ਜਾਗਰੂਕਤਾਂ ਵੈਨ ਰਾਹੀਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਅਤੇ ਸਿੱਖਿਆ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕ ਜਾਗਰੂਕ ਹੋ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜਾਈ ਲਈ ਦਾਖਲਾ ਕਰਵਾਉਣ। ਉਨ੍ਹਾਂ ਕਿਹਾ ਜਾਗਰੂਕਤਾ ਵੈਨ ਲਈ ਵੀ ਰੂਟ ਪਲਾਨ ਤਿਆਰ ਕੀਤਾ ਗਿਆ ਹੈ ਜੋ 12 ਤੋਂ 14 ਫਰਵਰੀ ਨੂੰ ਵੱਖ ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੀ.ਸੈ.) ਸ੍ਰੀ ਪ੍ਰਗਟ ਸਿੰਘ ਬਰਾੜ ਨੇ ਕਿਹਾ ਕਿ ਪਿੱਛਲੇ ਸਾਲ ਵੀ ਸਰਕਾਰ ਵੱਲੋਂ ਜੋ ਦਾਖਲਾ ਮੁਹਿੰਮ ਚਲਾਈ ਗਈ ਸੀ ਤਾਂ ਸਾਰਿਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਕਾਫੀ ਵਾਧਾ ਹੋਇਆ ਸੀ ਅਤੇ ਸੂਬੇ ਵਿੱਚ ਫਿਰੋਜ਼ਪੁਰ ਦਾਖਲੇ ਵਿਚੋਂ ਪਹਿਲੇ ਨੰਬਰ ਤੇ ਆਇਆ ਸੀ। ਉਨ੍ਹਾਂ ਕਿਹਾ ਸਰਕਾਰ ਵੱਲੋਂ ਜੋ 5 ਪ੍ਰਤੀਸ਼ਤ ਦਾਖਲੇ ਵਿੱਚ ਵਾਧੇ ਲਈ ਟੀਚਾ ਦਿੱਤਾ ਗਿਆ ਹੈ।
ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਜਗਦੀਪ ਪਾਲ ਸਿੰਘ ਵੱਲੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਹੋਰਨਾਂ ਦਾ ਸਕੂਲ ਵਿੱਚ ਦਾਖਲਾ ਮੁਹਿੰਮ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਸਕੂਲ ਦੀ ਉਪਲਬਧੀਆਂ ਬਾਰੇ ਚਾਨਣਾ ਪਾਇਆ ਗਿਆ। ਇਸ ਤੋਂ ਪਹਿਲਾਂ ਵਿਧਾਇਕ ਸ. ਰਣਬੀਰ ਭੁੱਲਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਿਜ਼ਨਸ ਮਾਡਲ ਲਈ ਤਿਆਰ ਕੀਤੇ ਕੁੱਝ ਪ੍ਰਾਜੈਕਟ ਵੀ ਕੀਤੇ ਅਤੇ ਉਨ੍ਹਾਂ ਇਸ ਕੰਮ ਲਈ ਵਿਦਿਆਰਥੀਆਂ ਦੀ ਖੁੱਲ ਕੇ ਸਰਾਹਣਾ ਕੀਤੀ। ਇਸ ਦੌਰਾਨ ਦਾਖਲਾ ਮੁਹਿੰਮ ਸਬੰਧੀ ਪੰਫਲੈਟ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਫਿਰੋਜ਼ਪੁਰ ਡਾ. ਕੇ.ਸੀ ਅਰੋੜਾ, ਰਾਜ ਬਹਾਦਰ ਸਿੰਘ ਗਿੱਲ, ਨੇਕ ਪ੍ਰਤਾਪ ਸਿੰਘ, ਅਮਰਿੰਦਰ ਸਿੰਘ, ਹਿਮਾਂਸ਼ੂ ਠੱਕਰ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

[wpadcenter_ad id='4448' align='none']