Saturday, December 21, 2024

ਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

Date:

ਫ਼ਰੀਦਕੋਟ 13 ਸਤੰਬਰ  (    )        ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।

        ਡਿਪਟੀ ਕਮਿਸ਼ਨਰ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ ਅਤੇ ਪਬਲੀਸਿਟੀ ਕਮੇਟੀ ਦੇ ਕੰਮਾਂ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ। ਉਨ੍ਹਾਂ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨੂੰ ਆਪਣੀ ਆਪਣੀ ਡਿਊਟੀ ਜ਼ਿੰਮੇਵਾਰੀ ਨੂੰ ਲਗਨ ਅਤੇ ਮਿਹਨਤ  ਨਾਲ ਨਿਭਾਉਣ ਤਾਂ ਜੋ ਮੇਲੇ ਦੌਰਾਨ ਕਿਸੇ ਤਰ੍ਹਾਂ ਦੇ ਪ੍ਰਬੰਧਾਂ ਵਿੱਚ ਕਮੀ ਨਾ ਰਹਿ ਜਾਵੇ। ਉਨ੍ਹਾਂ ਵੈਨਿਊ ਕਮੇਟੀ, ਸਟੇਜ ਕਮੇਟੀ, ਸਪੋਰਟਸ ਕਮੇਟੀ ਅਤੇ ਧਾਰਮਿਕ ਸਮਾਗਮਾਂ  ਸੰਬੰਧੀ ਕਮੇਟੀ  ਨਾਲ ਸਬੰਧਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਤੇ ਮੈਂਬਰਾਂ ਤੋ ਤਿਆਰੀਆਂ ਸਬੰਧੀ ਜਾਣਕਾਰੀ ਲਈ।  ਉਨ੍ਹਾਂ ਵੱਲੋਂ ਆਗਮਨ ਪੁਰਬ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

 ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਸਤੰਬਰ ਤਕ ਕਰਵਾਇਆ ਜਾਵੇਗਾ। ਜਦੋਂ ਕਿ ਕਰਾਫ਼ਟ ਮੇਲਾ 19 ਸਤੰਬਰ ਤੋਂ 29 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।   ਉਨ੍ਹਾਂ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲੇ ਸਮਾਗਮਾਂ ਦਾ ਵੇਰਵਾ ਦਿੰਦੇ ਦੱਸਿਆ ਕਿ ਮਿਤੀ 19 ਸਤੰਬਰ ਨੂੰ ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸ, ਪੁਸਤਕ ਮੇਲਾ, ਖੇਡ ਮੇਲਾ, ਸੱਭਿਆਚਾਰਕ ਪ੍ਰੋਗਰਾਮ ਰਾਣੀ ਰਣਦੀਪ , 20 ਸਤੰਬਰ ਨੂੰ ਹੁਨਰ ਹਾਟ, ਕਵੀ ਦਰਬਾਰ, ਫੋਟੋਗ੍ਰਾਫੀ ,ਪੇਟਿੰਗ ਪ੍ਰਦਰਸ਼ਨੀ ਅਤੇ ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ, ਇੱਕ ਸ਼ਾਮ ਮੁਹੰਮਦ ਰਫੀ ਦੇ ਨਾਮ ਰਾਜੇਸ਼ ਅਨਵਰ, 21 ਸਤੰਬਰ ਨੂੰ ਵਿਰਾਸਤੀ ਕਾਫਲਾ, ਕੈਲੀਗ੍ਰਾਫੀ ਪ੍ਰਤੀਯੋਗਤਾ, ਤਰਕਸ਼ੀਲ ਨਾਟਕ ਮੇਲਾ, ਕੌਮੀ ਲੋਕ ਨਾਚ, ਸੂਫੀਆਨਾ ਸ਼ਾਮ, 22 ਸਤੰਬਰ ਨੂੰ  ਕੌਮੀ ਲੋਕ ਨਾਚ, ਕਵਾਲੀ ਪ੍ਰੋਗਰਾਮ ਅਤੇ ਸ਼ਾਮ ਨੂੰ ਸਟਾਰ ਨਾਈਟ ਕੰਵਰ ਗਰੇਵਾਲ, 23 ਸਤੰਬਰ ਨੂੰ ਨਗਰ ਕੀਰਤਨ, ਇਨਾਮ ਵੰਡ ਸਮਾਰੋਹ, ਕੋਮੀ ਲੋਕ ਨਾਚ ਹੋਵੇਗਾ । ਉਨ੍ਹਾਂ ਕਿਹਾ ਕਿ ਮੇਲੇ ਦੌਰਾਨ  ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਜੋ ਕਿ 29 ਸਤੰਬਰ ਤੱਕ ਚੱਲੇਗਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ । 

 ਇਸ ਮੌਕੇ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ.ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਪਰਲੀਨ ਕੌਰ ਬਰਾੜ, ਸ੍ਰੀ ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ, ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਮਨਜੀਤ ਪੁਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।

Share post:

Subscribe

spot_imgspot_img

Popular

More like this
Related

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...

ਕਿਸਾਨ ਅੰਦੋਲਨ ਕਿਸਾਨਾਂ ਦੀ ਆੜ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਆਪਣੀ ਲੜਾਈ ਹੈ: ਹਰਜੀਤ ਗਰੇਵਾਲ

ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ 'ਤੇ ਕੀਤਾ...