Sunday, December 29, 2024

ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 ‘ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Date:

ਲੁਧਿਆਣਾ, 31 ਜਨਵਰੀ (000) – ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਰਾਹੀਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 45 ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਰਾਮਨਗਰ ਦੀ ਗਲੀ ਨੰਬਰ 23 ਦਾ ਦੌਰਾ ਕਰਦਿਆਂ ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...