ਲੁਧਿਆਣਾ, 13 ਦਸੰਬਰ –
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਬਪੱਖੀ ਵਿਕਾਸ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਸਥਾਨਕ ਮਾਇਆ ਸੋਪ ਫੈਕਟਰੀ ਨੇੜੇ ਗਲੀ ਨੰਬਰ 3, 5 ਅਤੇ 6 ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੰਬੇ ਸਮੇਂ ਤੋਂ ਇਲਾਕੇ ਦੇ ਵਿਕਾਸ ਕਾਰਜ਼ ਰੁਕੇ ਹੋਏ ਸਨ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਵਿਕਾਸ ਕਾਰਜ਼ ਦਿਨ-ਰਾਤ ਚੱਲ ਰਹੇ ਹਨ ਜਿਸਦੇ ਤਹਿਤ ਹਲਕੇ ਦੀ ਹਰ ਇੱਕ ਗਲੀ ਨੂੰ ਪੱਕਾ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ ਉਨ੍ਹਾਂ ਮੋਬਾਇਲ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਕਿਹਾ ਕਿ }ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਮੌਕੇ ‘ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।