Monday, January 6, 2025

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Date:

ਲੁਧਿਆਣਾ, 13 ਜੂਨ (000) – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 41 ਅਧੀਨ ਗਲੀ ਨੰਬਰ 19, ਨਵੀਂ ਸ਼ਿਮਲਾਪੁਰੀ ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਨਿਊ ਸ਼ਿਮਲਾਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ‘ਆਪ’ ਆਗੂ ਯਸ਼ਪਾਲ ਸ਼ਰਮਾ ਨੇ ਇਲਾਕਾ ਨਿਵਾਸੀਆਂ ਵੱਲੋਂ ਆਪਣੇ ਹਰਮਨ ਪਿਆਰੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

Share post:

Subscribe

spot_imgspot_img

Popular

More like this
Related

ਚੰਡੀਗੜ੍ਹ ‘ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

Chandigarh Building Collapse ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ...

ਮੁਸੀਬਤ ‘ਚ ਕੈਨੇਡਾ ਦੀ ਸਰਕਾਰ ! ਕੈਨੇਡਾ PM ਜਸਟਿਨ ਟਰੂਡੋ ਅੱਜ ਦੇ ਸਕਦੇ ਨੇ ਅਸਤੀਫਾ

Justin Trudeau News ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣਾ...

ਦਸਮੇਸ਼ ਪਿਤਾ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਦਿਵਸ ‘ਤੇ ਵਿਸ਼ੇਸ਼

Sri Guru Gobind Singh Ji ਸਿੱਖ ਪੰਥ ਸਮੁੱਚੀ ਮਾਨਵਤਾ...