ਵਿਧਾਇਕ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਵਿਧਾਇਕ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 22 ਜੁਲਾਈ 2024— ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ […]

ਅੰਮ੍ਰਿਤਸਰ 22 ਜੁਲਾਈ 2024—

ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਉਨਾਂ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।

ਸ: ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲ੍ਹਣ ਨਾਲ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ