ਵਿਧਾਇਕਾਂ ਅਤੇ ਪ੍ਰਸ਼ਾਸਨ ਵੱਲੋਂ ਵਣ ਮਹੋਤਸਵ ਮਨਾਇਆ, ਬੂਟੇ ਲਗਾਏ

ਲੁਧਿਆਣਾ, 6 ਅਗਸਤ (000) – ਲੁਧਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਵਿਧਾਨ ਸਭਾ ਦੇ ਮੈਂਬਰਾਂ ਨੇ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਸੁਧਾਰਨ ਅਤੇ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ ਹਿੱਸਾ ਲਿਆ।

ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਸਮੇਤ ਨੇ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਇੱਕ ਵਿਲੱਖਣ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਕੇ ਵਣ ਮਹੋਤਸਵ ਮਨਾਇਆ।

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਐਸ.ਡੀ.ਐਮ. ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਐਸ.ਡੀ.ਐਮ. ਪਾਇਲ ਕ੍ਰਿਤਿਕਾ ਗੋਇਲ ਦੇ ਨਾਲ ਕ੍ਰਮਵਾਰ ਖੰਨਾ ਅਤੇ ਪਾਇਲ ਵਿੱਚ ਬੂਟੇ ਲਗਾਏ।

ਵਿਧਾਇਕਾਂ ਨੇ ਇਸ ਪਹਿਲਕਦਮੀ ਨੂੰ ਹਰਿਆਵਲ ਵਧਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਦੱਸਿਆ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਫ਼-ਸੁਥਰੇ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਪੰਜਾਬ ਲਈ ਰੁੱਖ ਲਗਾਉਣ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨਾਗਰਿਕਾਂ ਦੀ ਤੰਦਰੁਸਤੀ ਲਈ ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਮਹੱਤਤਾ ‘ਤੇ ਚਾਨਣ ਪਾਉਂਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰੁੱਖ ਆਕਸੀਜਨ ਦਾ ਮੁੱਢਲਾ ਸਰੋਤ ਹਨ, ਜੋ ਕਿ ਧਰਤੀ ‘ਤੇ ਮਨੁੱਖੀ ਜੀਵਨ ਲਈ ਜ਼ਰੂਰੀ ਹੈ।

[wpadcenter_ad id='4448' align='none']