Sunday, January 19, 2025

ਰੋਜ਼ੀ-ਰੋਟੀ ਕਮਾਉਣ ਗਏ 42 ਭਾਰਤੀਆਂ ਦੀ ਦਰਦਨਾਕ ਮੌਤ! ਐਕਸ਼ਨ ਮੋਡ ‘ਚ ਸਰਕਾਰ, ਮੋਦੀ ਨੇ ਕੀਤੀ ਹੰਗਾਮੀ ਮੀਟਿੰਗ

Date:

Modi held an emergency meeting

ਕੁਵੈਤ ਅਗਨੀਕਾਂਡ ‘ਚ ਮਰਨ ਵਾਲਿਆਂ ਦੀ ਗਿਣਤੀ 49 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 42 ਭਾਰਤੀ ਦੱਸੇ ਜਾਂਦੇ ਹਨ। ਇਸ ਭਿਆਨਕ ਅੱਗ ਵਿੱਚ ਆਪਣੀ ਜਾਨ ਗੁਆਉਣ ਵਾਲੇ ਬਾਕੀ ਪਾਕਿਸਤਾਨ, ਫਿਲੀਪੀਨਜ਼, ਮਿਸਰ ਤੇ ਨੇਪਾਲ ਦੇ ਨਾਗਰਿਕ ਸਨ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ ਚੱਲ ਰਿਹਾ ਹੈ। 

ਉਧਰ, ਕੁਵੈਤ ਵਿੱਚ ਜਾਨ ਗਵਾਉਣ ਵਾਲੇ ਭਾਰਤੀ ਨਾਗਰਿਕਾਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਭਾਰਤੀ ਦੂਤਘਰ ਨੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਪੀਐਮ ਮੋਦੀ ਕੁਵੈਤ ਅਗਨੀਕਾਂਡ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। 

ਬੁੱਧਵਾਰ ਸ਼ਾਮ ਨੂੰ ਓਡੀਸ਼ਾ ਤੋਂ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਹਾਦਸੇ ਬਾਰੇ ਸਮੀਖਿਆ ਮੀਟਿੰਗ ਕੀਤੀ। ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਤੇ ਕਈ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਲਈ ਰਵਾਨਾ ਹੋ ਗਏ।

ਕੁਵੈਤ ਲਈ ਰਵਾਨਾ ਹੋਣ ਤੋਂ ਪਹਿਲਾਂ ਕੀਰਤੀ ਵਰਧਨ ਸਿੰਘ ਨੇ ਕਿਹਾ, “ਅਸੀਂ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ ਨਾਲ ਮੀਟਿੰਗ ਕੀਤੀ। ਉੱਥੇ ਪਹੁੰਚਣ ‘ਤੇ ਸਥਿਤੀ ਸਪੱਸ਼ਟ ਹੋ ਜਾਵੇਗੀ। ਸਥਿਤੀ ਇਹ ਹੈ ਕਿ ਜ਼ਿਆਦਾਤਰ ਪੀੜਤ ਬੁਰੀ ਤਰ੍ਹਾਂ ਸੜ ਚੁੱਕੇ ਹਨ। ਕੁਝ ਲੋਕਾਂ ਦੇ ਸਰੀਰ ਇੰਨੇ ਸੜ ਚੁੱਕੇ ਹਨ ਕਿ ਉਨ੍ਹਾਂ ਦੀਆਂ ਲਾਸ਼ਾਂ ਦੇਖੀਆਂ ਨਹੀਂ ਜਾ ਸਕਦੀਆਂ।” Modi held an emergency meeting

ਉਨ੍ਹਾਂ ਨੇ ਕਿਹਾ ਕਿ ਪੀੜਤਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਲਾਸ਼ਾਂ ਦੀ ਪਛਾਣ ਹੁੰਦੇ ਹੀ ਹਵਾਈ ਫੌਜ ਦੇ ਜਹਾਜ਼ ਰਾਹੀਂ ਵਾਪਸ ਲਿਆਂਦਾ ਜਾਵੇਗਾ। ਤਾਜ਼ਾ ਅੰਕੜੇ ਇਹ ਹਨ, ਮ੍ਰਿਤਕਾਂ ਦੀ ਗਿਣਤੀ 48-49 ਦੇ ਕਰੀਬ ਹੈ ਜਿਨ੍ਹਾਂ ਵਿੱਚੋਂ 42 ਜਾਂ 43 ਭਾਰਤੀ ਹਨ।

ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੁਵੈਤ ਵਿੱਚ ਸਾਡਾ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਦੂਤਾਵਾਸ ਨੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਲਈ ਇੱਕ ਹੈਲਪਲਾਈਨ +965-65505246 (Whatsapp ਤੇ ਨਿਯਮਤ ਕਾਲਾਂ) ਸਥਾਪਤ ਕੀਤੀ ਹੈ। ਹੈਲਪਲਾਈਨ ਰਾਹੀਂ ਨਿਯਮਤ ਅੱਪਡੇਟ ਦਿੱਤੇ ਜਾ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਜ਼ਖਮੀ ਲੋਕਾਂ ਨੂੰ ਕੁਵੈਤ ਦੇ 5 ਸਰਕਾਰੀ ਹਸਪਤਾਲਾਂ (ਅਦਾਨ, ਜਾਬੇਰ, ਫਰਵਾਨੀਆ, ਮੁਬਾਰਕ ਅਲ ਕਬੀਰ ਤੇ ਜ਼ਾਹਰਾ ਹਸਪਤਾਲ) ‘ਚ ਭਰਤੀ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਸਹੀ ਇਲਾਜ ਕੀਤਾ ਜਾ ਰਿਹਾ ਹੈ।

also read ;- ਚੋਣਾਂ ‘ਚ ਹਾਰ ਪਿੱਛੋਂ ਅਕਾਲੀ ਦਲ ‘ਚ ਭੂਚਾਲ! ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ…

ਦੱਸ ਦਈਏ ਕਿ ਬੁੱਧਵਾਰ ਨੂੰ ਦੱਖਣੀ ਕੁਵੈਤ ਦੇ ਮੰਗਾਫ ਇਲਾਕੇ ‘ਚ ਵਿਦੇਸ਼ੀ ਕਾਮਿਆਂ ਦੀ ਰਿਹਾਇਸ਼ ਵਾਲੀ ਬਹੁ-ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 49 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। 50 ਤੋਂ ਵੱਧ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਲ-ਮੰਗਫ ਨਾਮ ਦੀ ਇਸ ਇਮਾਰਤ ‘ਚ ਲੱਗੀ ਭਿਆਨਕ ਅੱਗ ‘ਚ ਕੁੱਲ 49 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ 42 ਭਾਰਤੀ ਦੱਸੇ ਜਾਂਦੇ ਹਨ। ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਇਲਾਕੇ ‘ਚ ਇਕ ਛੇ ਮੰਜ਼ਿਲਾ ਇਮਾਰਤ ਦੀ ਰਸੋਈ ‘ਚ ਅੱਗ ਲੱਗਣ ਕਾਰਨ ਜ਼ਿਆਦਾਤਰ ਲੋਕਾਂ ਦੀ ਮੌਤ ਧੂੰਏਂ ਕਾਰਨ ਦਮ ਘੁੱਟਣ ਕਾਰਨ ਹੋ ਗਈ। ਇਮਾਰਤ ਵਿੱਚ ਇੱਕੋ ਕੰਪਨੀ ਦੇ 195 ਕਰਮਚਾਰੀ ਰਹਿੰਦੇ ਸਨ।Modi held an emergency meeting

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...