Friday, December 27, 2024

ਮੋਗਾ ਦੇ ਨਿਹਾਲ ਸਿੰਘ ਵਾਲਾ ‘ਚ ਕਬੱਡੀ ਖਿਡਾਰੀ ਨੂੰ ਮਾਰੀ ਗੋਲੀ

Date:

Moga Firing On Kabaddi Player:

ਪੰਜਾਬ ਦੇ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ 

ਪੁਲਿਸ ਜਾਂਚ ਅਨੁਸਾਰ ਇਹ ਘਟਨਾ ਸਵੇਰੇ ਪੌਣੇ ਸੱਤ ਵਜੇ ਦੇ ਕਰੀਬ ਵਾਪਰੀ। ਜਦੋਂ ਬਾਈਕ ‘ਤੇ ਸਵਾਰ ਦੋ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਇਕ ਕਬੱਡੀ ਖਿਡਾਰੀ ਦੇ ਘਰ ਪਹੁੰਚੇ। ਇਸ ਤੋਂ ਬਾਅਦ ਮੌਕਾ ਦੇਖ ਕੇ ਬਿੰਦਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। Moga Firing On Kabaddi Player:

ਇਸ ਦਾ ਪਤਾ ਲੱਗਦਿਆਂ ਹੀ ਪਿੰਡ ‘ਚ ਹੜਕੰਪ ਮੱਚ ਗਿਆ। ਬਿੰਦਰੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪਰਿਵਾਰਕ ਮੈਂਬਰ ਵੀ ਇਸ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ। Moga Firing On Kabaddi Player:

Share post:

Subscribe

spot_imgspot_img

Popular

More like this
Related