ਹੋਟਲ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਛਾਪਾ ਮਾਰ ਕੇ ਹਿਰਾਸਤ ‘ਚ ਲਏ ਕਈ ਜੋੜੇ

Moga Hotel Police Raid  ਪੰਜਾਬ ਦੇ ਮੋਗਾ ‘ਚ ਪੁਲਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲੀਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ […]

Moga Hotel Police Raid 

ਪੰਜਾਬ ਦੇ ਮੋਗਾ ‘ਚ ਪੁਲਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲੀਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ ਕਰ ਲਿਆ। ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

ਮੋਗਾ ਦੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੋਗਾ ਦੇ ਲੁਧਿਆਣਾ ਰੋਡ ‘ਤੇ ਸਥਿਤ ਹੋਟਲ ਰੋਕ ਸਟਾਰ ‘ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਵਿੱਚ ਹੋਟਲ ਮਾਲਕ ਪਰਮਵੀਰ ਅਤੇ ਸੁਮਿਤ ਸ਼ਾਮਲ ਹਨ। ਜੇਕਰ ਮੌਕੇ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਵੱਡੀ ਗਿਣਤੀ ‘ਚ ਲੜਕੇ-ਲੜਕੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ’ਤੇ ਪੁਲੀਸ ਪਾਰਟੀ ਦਾ ਗਠਨ ਕੀਤਾ ਗਿਆ। ਪੁਲੀਸ ਨੇ ਮਹਿਲਾ ਸੈੱਲ ਦੀ ਇੰਚਾਰਜ ਕੁਲਵਿੰਦਰ ਕੌਰ ਨੂੰ ਨਾਲ ਲੈ ਕੇ ਹੋਡਲ ’ਚ ਛਾਪੇਮਾਰੀ ਕੀਤੀ।

Read Also : ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਦਫਤਰ, ਬੋਰਡ ‘ਤੇ ਸਕੂਲ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ

ਛਾਪੇਮਾਰੀ ਦੌਰਾਨ ਹੋਟਲ ਦੇ ਕਮਰਿਆਂ ਵਿੱਚ ਕੁਝ ਲੜਕੇ-ਲੜਕੀਆਂ ਇਤਰਾਜ਼ਯੋਗ ਹਾਲਤ ਵਿੱਚ ਪਾਏ ਗਏ। ਇਨ੍ਹਾਂ ਸਾਰਿਆਂ ਨੂੰ ਪੁਲਸ ਨੇ ਹਿਰਾਸਤ ‘ਚ ਲੈ ਕੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਹੋਟਲ ‘ਚ ਛਾਪੇਮਾਰੀ ਦੌਰਾਨ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿੱਚ ਹੋਟਲ ਮੈਨੇਜਰ ਵੀ ਸ਼ਾਮਲ ਹੈ। ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੋਟਲ ਮਾਲਕਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਅਗਲੇਰੀ ਕਾਰਵਾਈ ਵਿੱਚ ਜੁਟੀ ਹੋਈ ਹੈ।

Moga Hotel Police Raid 

Latest

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ
ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ