ਮੋਗਾ ਪੁਲਿਸ ਵੱਲੋਂ 25 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਮੋਗਾ, 8 ਫਰਵਰੀ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ  ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਅੱਜ 25 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 24 ਭਗੌੜਿਆਂ ਨੂੰ ਪੰਜਾਬ ਰੈਗੂਲੇਸ਼ਨ ਐਕਟ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਹੋਰ ਮੁਕੱਦਮੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੋਗਾ ਪੁਲਿਸ ਜ਼ਿਲ੍ਹਾ ਵਾਸੀਆਂ ਨੂੰ 24 ਘੰਟੇ ਵਧੀਆ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਨਸ਼ਾ ਤਸਕਰਾਂ, ਭਗੌੜਿਆਂ, ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾ ਰਿਹਾ, ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ 1 ਜਨਵਰੀ 2024 ਤੋਂ ਹੁਣ ਤੱਕ 76 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ 3 ਭਗੌੜਿਆਂ ਨੂੰ ਖਾਰਜ ਕਰਵਾਇਆ ਗਿਆ ਹੈ।
ਇੱਥੇ ਜਿਕਰਯੋਗ ਹੈ ਕਿ ਅੱਜ ਫੜ੍ਹੇ ਗਏ ਭਗੌੜਿਆਂ ਵਿੱਚ ਮੁਖਤਿਆਰ ਸਿੰਘ ਪੁੱਤਰ ਕਰਤਾਰ ਸਿੰਘ, ਮੇਜਰ ਸਿੰ ਘਪੁੱਤਰ ਲਾਲ ਸਿੰਘ, ਗੁਰਦੇਵ ਸਿੰਘ ਪੁੱਤਰ ਪੂਰਨ ਸਿੰਘ, ਸੁਖਦੀਸ਼ ਸਿੰਘ ਉਰਫ਼ ਸੀਪਾ ਪੁੱਤਰ ਨਿਰਮਲ ਸਿੰਘ, ਸੁੱਖ ਸਿੰਘ ਪੁੱਤਰ ਦਰਸ਼ਨ ਸਿੰਘ, ਰਾਮ ਸਿੰਘ ਪੁੱਤਰ ਦਾਰਾ ਸਿੰਘ, ਗੁਰਜੰਟ ਸਿੰਘ ਪੁੱਤਰ ਦਰਸ਼ਨ ਸਿੰਘ, ਬਲਵੀਰ ਸਿੰਘ ਉਬਰਫ਼ ਬੇਰੀ ਪੁੱਤਰ ਮਿਲੋ ਸਿੰਘ, ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਗੁਰਦੀਪ ਸਿੰਘ, ਕੁਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਦਰਸ਼ਨ ਸਿੰਘ ਪੁੱਤਰ ਮਹਿੰਦਰ ਸਿੰਘ, ਮੋਹਨ ਸਿੰਘ ਪੁੱਤਰ ਗੋਪਾਲ ਸਿੰਘ, ਜਗਦੀਪ ਸਿੰਘ ਪੁੱਤਰ ਦਰਸ਼ਨ ਸਿੰਘ, ਮਹਿੰਦਰ ਸਿੰਘ ਪੁੱਤਰ ਰਣਜੀਤ ਸਿੰਘ, ਸੁਖਮੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਬਿੱਕਰ ਸਿੰਘ ਪੁੱਤਰ ਇੰਦਰ ਸਿੰਘ, ਪਰਮਜੀਤ ਸਿੰਘ ਪੁੱਤਰ ਮੰਗਲ ਸਿੰਘ, ਠਾਕਰ ਸਿੰਘ ਪੁੱਤਰ ਚੂਹੜ ਸਿੰਘ, ਦਰਸ਼ਨ ਸਿੰਘ ਪੁੱਤਰ ਬਚਨ ਸਿੰਘ, ਕੁੰਦਨ ਸਿੰਘ ਪੁੱਤਰ ਪਾਖਰ ਸਿੰਘ, ਭਜਨ ਸਿੰਘ  ਪੁੱਤਰ ਚੰਨਣ ਸਿੰਘ, ਸ਼ੁਵਿੰਦਰ ਸਿੰਘ ਉਰਫ਼ ਸ਼ਮਿੰਦਰ ਸਿੰਘ ਪੁੱਤਰ ਮੁਨਸ਼ੀ ਸਿੰਘ, ਧੀਰਾ ਸਿੰਘ ਪੁੱਤਰ ਦਾਰਾ ਸਿੰਘ, ਗੱਜਣ ਸਿੰਘ ਪੁੱਤਰ ਗੁਰਮੁਖ ਸਿੰਘ , ਰਾਮਧਰ ਸਾਹਨੀ ਪੁੱਤਰ ਜੈਪਾਲ ਉਰਫ਼ ਸਕਾਲ ਸਾਹਨੀ  ਸ਼ਾਮਿਲ ਹਨ।

[wpadcenter_ad id='4448' align='none']