Tuesday, January 7, 2025

ਮੋਗਾ ਪੁਲਿਸ ਨੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Date:

ਮੋਗਾ, 20 ਜਨਵਰੀ:
ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਨਿਰਦੇਸ਼ਾਂ ਤਹਿਤ ਅਜੇ ਰਾਜ ਸਿੰਘ ਐਸ.ਪੀ (ਆਈ) ਮੋਗਾ ਅਤੇ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ 2 ਵਿਅਕਤੀਆਂ ਨੂੰ 6 ਪਿਸਟਲਾਂ ਅਤੇ 8 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮਿਤੀ 19.01.2024 ਨੂੰ ਏ.ਐਸ.ਆਈ. ਸੁਖਵਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਜੋਗਿੰਦਰ ਸਿੰਘ ਚੌਂਕ ਮੋਗਾ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਦਰਸ਼ਨ ਸਿੰਘ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਬੁੱਟਰ ਕਲਾਂ, ਜੋ ਕਿ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਪੁੱਤਰ ਟੇਕ ਸਿੰਘ ਵਾਸੀ ਬੁੱੱਟਰ ਕਲਾਂ ਜਿ਼ਲ੍ਹਾ ਮੋਗਾ ਦੇ ਗੈਂਗ ਦੇ ਮੈਂਬਰ ਹਨ ਤੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨੇ ਇਹਨਾਂ ਨੂੰ ਵਾਰਦਾਤ ਕਰਨ ਲਈ ਭਾਰੀ ਮਾਤਰਾ ਵਿੱਚ ਅਸਲਾ/ਐਮੂਨੇਸ਼ਨ ਮੁਹੱਈਆ ਕਰਵਾਇਆ ਹੈ। ਇਤਲਾਹ ਤਹਿਤ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਦਰਸ਼ਨ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਬੁੱਟਰ ਕਲਾਂ ਨੂੰ ਜਿ਼ਲ੍ਹਾ ਕਚਹਿਰੀਆਂ ਮੋਗਾ ਦੀ ਬੈੱਕ ਸਾਇਡ ਸਿੱਖਿਆ ਦਫ਼ਤਰ ਮੋਗਾ ਦੇ ਸਾਹਮਣੇ ਪਾਰਕਿੰਗ ਵਿੱਚ ਕਾਰ ਆਈ-20 ਨੰਬਰ ਡੀ.ਐਲ. 2 ਸੀ.ਏ.ਆਰ. 4201 ਰੰਗ ਚਿੱਟਾ ਵਿੱਚ ਬੈਠਿਆਂ ਨੂੰ ਮੌਕੇ ਉੱਪਰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਪਾਸੋਂ ਭਾਰੀ ਮਾਤਰਾ ਵਿੱਚ ਨਜ਼ਾਇਜ਼ ਅਸਲਾ/ਐਮੂਨੇਸ਼ਨ ਬਰਾਮਦ ਕੀਤਾ। ਉਕਤ ਦੋਸ਼ੀਆਂ ਖਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਦੋਨਾਂ ਦੋਸ਼ੀਆਂ ਦੀ ਤਲਾਸ਼ੀ ਕੀਤੀ ਤਾਂ ਪਰਮਿੰਦਰ ਸਿੰਘ ਉਰਫ਼ ਪਿੰਦਾ ਦੀ ਡੱਬ ਵਿੱਚੋਂ 2 ਦੇਸੀ ਪਿਸਟਲ 32 ਬੋਰ ਸਮੇਤ 03 ਰੌਂਦ ਜਿੰਦਾ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੀ ਡੱਬ ਵਿੱਚੋਂ 2 ਦੇਸੀ ਪਿਸਟਲ 32 ਬੋਰ ਸਮੇਤ 3 ਰੋਂਦ ਜਿੰਦਾ 32 ਬੋਰ ਬਰਾਮਦ ਕੀਤੇ। ਉਕਤ ਗੱਡੀ ਦੀ ਤਲਾਸ਼ੀ ਕਰਨ ਤੇ ਡਰਾਈਵਰ ਸੀਟ ਦੇ ਥੱਲਿਓ  1 ਦੇਸੀ ਰਿਵਾਲਵਰ 32 ਬੋਰ ਸਮੇਤ 2 ਜਿੰਦਾ ਰੋਂਦ 32 ਬੋਰ ਅਤੇ ਕੰਡਕਟਰ ਸੀਟ ਦੇ ਥੱਲਿਓ 1 ਦੇਸੀ ਪਿਸਟਲ 30 ਬੋਰ (ਕੁੱਲ 6 ਅਸਲੇ ਅਤੇ 8 ਜਿੰਦਾ ਕਾਰਤੂਸ) ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਹੁਣ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜਿ਼ਲ੍ਹਾ ਮੋਗਾ ਪੁਲਿਸ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦਾ ਸਫ਼ਾਇਆ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ ਇਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆ ਨਹੀਂ ਜਾਵੇਗਾ ਅਤੇ ਬਣਦੀਆਂ ਸਜਾਵਾਂ ਦਿੱਤੀਆਂ ਜਾਣਗੀਆਂ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...