ਜਦੋਂ ਪੁਲਿਸ ਨੇ ਬਾਕੀ ਅੱਤਵਾਦੀ ਮਾਡਿਊਲ ਨੂੰ ਤੋੜਿਆ

 Mohali Police Arrest Khalistan Terrorist:

ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਸੜਕ ਸੁਰੱਖਿਆ ਫੋਰਸ ਦੇ 1500 ਤੋਂ ਵੱਧ ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ 

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।  Mohali Police Arrest Khalistan Terrorist:

ਭਾਰੀ ਮਾਤਰਾ ‘ਚ ਹਥਿਆਰ ਬਰਾਮਦ

ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।  Mohali Police Arrest Khalistan Terrorist:

[wpadcenter_ad id='4448' align='none']