ਮੋਹਾਲੀ ਪੁਲਿਸ ਨੇ 90 ਜਿੰਦਾ ਕਾਰਤੂਸਾਂ ਸਮੇਤ,ਦਬੋਚੇ 2 ਵੱਡੇ ਗੈਂਗਸਟਰ , ਵੱਡੀ ਵਾਰਦਾਤ ਕਰਨ ਦੀ ਸੀ ਤਿਆਰੀ

Mohali Two Gangsters Arrested

 Mohali Two Gangsters Arrested 

ਮੁਹਾਲੀ ਪੁਲੀਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਅਪਰਾਧੀ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਦੋਵੇਂ ਮੋਹਾਲੀ ਦੇ ਖਰੜ ਇਲਾਕੇ ‘ਚ ਲੁਕੇ ਹੋਏ ਸਨ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਖਰੜ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 90 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਮੁਲਜ਼ਮਾਂ ਕੋਲੋਂ ਉਨ੍ਹਾਂ ਦੇ ਅਗਲੇਰੇ ਮਨਸੂਬਿਆਂ ਬਾਰੇ ਪੁੱਛਗਿੱਛ ਕਰ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਉਰਫ ਬੌਬੀ ਵਾਸੀ ਜਲੰਧਰ ਅਤੇ ਮੋਹਿਤ ਕੁਮਾਰ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਇਹ ਦੋਵੇਂ ਵਿਦੇਸ਼ ਬੈਠੇ ਹਰਜੀਤ ਪੰਡਾਲ ਨਮਕੀਨ ਗੈਂਗਸਟਰ ਦੇ ਸੰਪਰਕ ਵਿੱਚ ਸਨ। ਹਰਜੀਤ ਪੰਡਾਲ ਗੋਪੀ ਨਵਾਂ ਅਰਬਨ ਗੈਂਗ ਦਾ ਮੈਂਬਰ ਹੈ।

ਉਨ੍ਹਾਂ ਨੇ ਜਲੰਧਰ-ਕਪੂਰਥਲਾ ਇਲਾਕੇ ਵਿੱਚ ਇੱਕ ਵਾਰਦਾਤ ਨੂੰ ਅੰਜਾਮ ਦੇਣਾ ਸੀ। ਗੋਪੀ ਨਵਾਂਸ਼ਹਿਰ ਗੈਂਗ ਦੇ ਵਿਰੋਧੀ ਗਿਰੋਹ ਦਾ ਮੈਂਬਰ ਹੈ। ਮਨਿੰਦਰ ਨੂੰ ਕਿਸੇ ਵਿਅਕਤੀ ਨੇ ਹਥਿਆਰ ਸਪਲਾਈ ਕੀਤੇ ਸਨ। ਮਨਿੰਦਰ ਨੇ ਇਹ ਹਥਿਆਰ ਖਰੜ ਵਿੱਚ ਆਪਣੇ ਦੋਸਤ ਮੋਹਿਤ ਦੇ ਕਮਰੇ ਵਿੱਚ ਛੁਪਾਏ ਹੋਏ ਸਨ। ਇੱਥੋਂ ਉਸ ਨੇ ਦੋ ਹਥਿਆਰ ਛੁਪਾਉਣ ਲਈ ਅੰਮ੍ਰਿਤਸਰ ਭੇਜੇ ਸਨ। ਪਰ ਉਹ ਦੋਵੇਂ ਹਥਿਆਰ ਅੰਮ੍ਰਿਤਸਰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਮੁਹਾਲੀ ਪੁਲੀਸ ਅੰਮ੍ਰਿਤਸਰ ਪੁਲੀਸ ਤੋਂ ਇਨ੍ਹਾਂ ਹਥਿਆਰਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਵੇਂ ਗੈਂਗਸਟਰ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਉਹ ਜਬਰੀ ਵਸੂਲੀ, ਕੁੱਟਮਾਰ ਅਤੇ ਕਤਲ ਵਰਗੇ ਮਾਮਲਿਆਂ ਵਿੱਚ ਸ਼ਾਮਲ ਹਨ। ਇਹ ਦੋਵੇਂ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਅਪਰਾਧ ਕਰਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਹੁਣ ਤੱਕ ਮਨਿੰਦਰ ਸਿੰਘ ਉਰਫ਼ ਬੌਬੀ ਖ਼ਿਲਾਫ਼ ਪਹਿਲਾਂ ਵੀ ਅਜਿਹੇ 9 ਕੇਸ ਚੱਲ ਰਹੇ ਹਨ। ਜਦਕਿ ਮੋਹਿਤ ਕੁਮਾਰ ਖਿਲਾਫ ਵੀ ਕਈ ਮਾਮਲੇ ਸਾਹਮਣੇ ਆ ਰਹੇ ਹਨ।

Mohali Two Gangsters Arrested

ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋਂ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਅਤੇ ਸ. ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. ਨਗਰ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ Target Killing ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 90 ਰੌਂਦ 9 ਐਮ.ਐਮ. ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.07.2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਨੇੜੇ ਬਾਂਸਾਵਾਲੀ ਚੁੰਗੀ, ਖਰਤ ਮੌਜੂਦ ਸੀ, ਜਿੱਥੇ ਕਿ ਸੀ.ਆਈ.ਏ. ਦੀ ਪੁਲਿਸ ਪਾਰਟੀ ਨੂੰ ਮੁੱਖਬਰੀ ਮਿਲੀ ਕਿ ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲਾ, ਜਿਸਨੇ ਐਲ.ਆਈ.ਸੀ. ਕਲੋਨੀ, ਮੁੰਡੀ ਖਰੜ ਜਿਲਾ ਐਸ.ਏ.ਐਸ. ਨਗਰ ਵਿਖੇ ਕਿਰਾਏ ਤੇ ਕਮਰਾ ਲਿਆ ਹੋਇਆ ਹੈ, ਜਿਸ ਪਾਸ ਇਸਦੇ ਹੋਰ ਕਈ ਸਾਥੀ ਆਉਂਦੇ ਜਾਂਦੇ ਰਹਿੰਦੇ ਹਨ। ਮੋਹਿਤ ਕੁਮਾਰ ਅਤੇ ਇਸਦੇ ਸਾਥੀਆਂ ਵਿਰੁੱਧ ਪਹਿਲਾਂ ਵੀ ਲੜਾਈ-ਝਗੜੇ ਅਤੇ ਹੋਰ ਅੱਡ-ਅੱਡ ਕਿਸਮ ਦੇ ਮੁਕੱਦਮੇ ਦਰਜ ਹਨ ਅਤੇ ਜਿਨ੍ਹਾ ਪਾਸ ਨਜਾਇਜ ਹਥਿਆਰ ਵੀ ਹਨ। ਜਿਨ੍ਹਾਂ ਨਾਲ ਮਿਲ ਕਰ ਮੋਹਿਤ ਕੁਮਾਰ ਨੇ ਆਪਣੇ ਪਾਸ ਭਾਰੀ ਮਾਤਰਾ ਵਿੱਚ ਨਜਾਇਜ ਐਮੋਨੇਸ਼ਨ ਇਕੱਠਾ ਕੀਤਾ ਹੋਇਆ ਹੈ। ਜੋ ਕਿਸੇ ਵੀ ਸਮੇਂ ਨਜਾਇਜ ਹਥਿਆਰ ਅਤੇ ਭਾਰੀ ਐਮੋਨੇਸ਼ਨ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਜਿਸ ਤੇ ਦੋਸ਼ੀ ਮੋਹਿਤ ਕੁਮਾਰ ਦੇ ਵਿਰੁੱਧ ਮੁਕੱਦਮਾ ਨੰ: 268 ਮਿਤੀ 28-07-2024 ਅ/ਧ 25 ਅਸਲਾ ਐਕਟ ਥਾਣਾ ਸਿਟੀ ਖਰੜ ਦਰਜ ਰਜਿਸਟਰ ਕਰਕੇ ਅਤੇ ਗ੍ਰਿਫਤਾਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ।

Read Also : BSNL ਕਰਨ ਜਾ ਰਿਹਾ ਹੈ ਵੱਡਾ ਧਮਾਕਾ , ਏਅਰਟੈਲ, ਜੀਓ ਤੇ ਵੋਡਾਫੋਨ-ਆਇਡੀਆ ਨੂੰ ਲੱਗੇਗਾ ਝਟਕਾ

ਮੁਕੱਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਮੋਹਿਤ ਕੁਮਾਰ ਨੇ ਇਹ 90 ਰੌਂਦ ਲਾਂਡਰਾ ਤੋਂ ਸਰਹਿੰਦ ਰੋਡ ਤੇ ਬੇ-ਅਬਾਦ ਜਗਾ ਤੋਂ ਮਨਿੰਦਰ ਸਿੰਘ ਵਾਸੀ ਪਿੰਡ ਅਲੀ ਚੱਕ, ਜਿਲਾ ਜਲੰਧਰ ਦੀ ਨਿਸ਼ਾਨਦੇਹੀ ਤੇ ਚੁੱਕ ਕੇ ਆਪਣੇ ਕੋਲ ਰੱਖੇ ਸਨ, ਜੋ ਉਸਨੇ ਮਨਿੰਦਰ ਸਿੰਘ ਦੇ ਕਹਿਣ ਤੇ ਅੱਗੇ ਭੇਜਣੇ ਸਨ। ਦੋਸ਼ੀ ਮੋਹਿਤ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਮਨਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਅਲੀਚੱਕ ਜਿਲਾ ਜਲੰਧਰ ਨੂੰ ਵੀ ਮਿਤੀ 01-08-2024 ਨੂੰ ਉਸਦੇ ਪਿੰਡ ਅਲੀ ਚੱਕ ਤੋਂ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਮਨਿੰਦਰ ਸਿੰਘ ਵਿਰੁੱਧ ਲੜਾਈ-ਝਗੜੇ ਅਤੇ ਆਰਮਜ ਐਕਟ ਦੇ ਜਿਲਾ ਜਲੰਧਰ ਅਤੇ ਕਪੂਰਥਲਾ ਵਿਖੇ 09 ਮੁਕਦਮੇ ਦਰਜ ਹਨ। ਦੋਸ਼ੀ ਮਨਿੰਦਰ ਸਿੰਘ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਸਨੂੰ ਇਹ ਰੋਂਦ ਹਰਜੀਤ ਭੰਡਾਲ ਵਾਸੀ ਪਿੰਡ ਚਿੱਟੀ, ਜਿਲਾ ਜਲੰਧਰ ਨੇ ਭੇਜੇ ਸਨ। ਜਿਸਦੇ ਵਿਰੁੱਧ ਵੀ ਜਿਲਾ ਕਪੂਰਥਲਾ ਵਿਖੇ ਆਰਮਜ ਐਕਟ ਅਤੇ ਫਰੋਤੀਆਂ ਮੰਗਣ ਦੇ ਮੁਕੱਦਮੇ ਦਰਜ ਹਨ, ਜੋ ਇਸ ਸਮੇਂ ਇੰਗਲੈਂਡ ਵਿਖੇ ਰਹਿ ਰਿਹਾ ਹੈ। ਹਰਜੀਤ ਭੰਡਾਲ ਜੋ ਕਿ ਗੋਪੀ ਵਾਸੀ ਨਵਾਂ ਸ਼ਹਿਰ ਦਾ ਸਾਥੀ ਹੈ, ਗੋਪੀ ਜੋ ਕਿ ਰਤਨਦੀਪ ਸਿੰਘ ਕਤਲ ਕੇਸ ਵਿੱਚ ਲੋੜੀਂਦਾ ਹੈ ਅਤੇ ਇਸ ਸਮੇਂ ਯੂ.ਐਸ.ਏ. ਵਿਖੇ ਰਹਿ ਰਿਹਾ ਹੈ। ਦੋਸ਼ੀ ਮਨਿੰਦਰ ਸਿੰਘ ਦੀ ਪੁੱਛਗਿੱਛ ਤੋਂ ਇਹ ਵੀ ਖੁਲਾਸਾ ਹੋਇਆ ਕਿ ਉਹਨਾਂ ਨੂੰ ਨਜਾਇਜ ਹਥਿਆਰ ਵੀ ਹਰਜੀਤ ਭੰਡਾਲ ਨੇ ਭੇਜਣੇ ਸਨ, ਉਸ ਤੋਂ ਬਾਅਦ ਉਹਨਾਂ ਨੇ ਹਰਜੀਤ ਭੰਡਾਲ ਅਤੇ ਗੋਪੀ ਵਾਸੀ ਨਵਾਂ ਸ਼ਹਿਰ ਦੇ ਸਾਥੀਆਂ ਨਾਲ ਮਿਲਕੇ ਉਹਨਾਂ ਵੱਲੋਂ ਦਿੱਤੇ ਟਾਰਗੇਟ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ।

 Mohali Two Gangsters Arrested 

[wpadcenter_ad id='4448' align='none']