ਮੂਸੇਵਾਲਾ ਕਤਲ ਕਾਂਡ : ਅਦਾਲਤ ‘ਚ ਕਿਸੇ ਵੀ ਮੁਲਜ਼ਮ ਨੂੰ ਨਹੀਂ ਕੀਤਾ ਗਿਆ ਪੇਸ਼ !

 ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਿਸੇ ਵੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਨਾ ਕੀਤੇ ਜਾਣ ਤੋਂ ਬਾਅਦ, ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ. ਜੇ. ਐੱਮ. ) ਨੇ ਜੇਲ੍ਹ ਪ੍ਰਸ਼ਾਸਨ ਨੂੰ ਝਾੜ ਪਾਈ ਅਤੇ 28 ਜੂਨ ਨੂੰ ਸਾਰੇ ਮੁਲਜ਼ਮਾਂ ਨੂੰ ਸਰੀਰਕ ਤੌਰ ‘ਤੇ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਸੀ। ਮਾਨਸਾ ਦੀ ਸੀ. ਜੇ. ਐੱਮ. ਸੁਰਭੀ ਪਰਾਸ਼ਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਕੇਸ ਵਿੱਚ ਹਿਰਾਸਤ ਵਿੱਚ ਲਏ ਸਾਰੇ ਵਿਅਕਤੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਪੇਸ਼ ਨਹੀਂ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦੇ ਵਾਰੰਟ 28 ਜੂਨ ਨੂੰ ਮੁੜ ਜਾਰੀ ਕੀਤੇ ਜਾਣ ਅਤੇ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਸਰੀਰਕ ਜਾਂ ਵਰਚੁਅਲ ਮੋਡ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਜਾਣ।Moosewala murder case

ਬੁੱਧਵਾਰ ਨੂੰ ਪਿਛਲੀ ਸੁਣਵਾਈ ਦੌਰਾਨ ਕਿਸੇ ਵੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਨਾ ਕੀਤੇ ਜਾਣ ‘ਤੇ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਅਗਲੀ ਸੁਣਵਾਈ ‘ਤੇ ਦੋਸ਼ੀ ਨੂੰ ਪੇਸ਼ ਕਰਨ ਲਈ ਸਖ਼ਤੀ ਨਾਲ ਕਿਹਾ ਹੈ। ਦੱਸ ਦੇਈਏ ਕਿ ਐੱਸ. ਆਈ. ਟੀ. ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 31 ਮੁਲਜ਼ਮਾਂ ਵਿਰੁੱਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗਾਂ ਦਰਮਿਆਨ ਬਦਲੇ ਦੇ ਕਤਲ ਦੀ ਲੜੀ ਦਾ ਹਿੱਸਾ ਸੀ। ਪੰਜਾਬ ਪੁਲਸ ਵੱਲੋਂ ਮੂਸੇਵਾਲਾ ਕਤਲ ਕਾਂਡ ਵਿੱਚ ਚਾਰਜਸ਼ੀਟ ਦਾਇਰ ਕੀਤੇ ਨੌਂ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਦਾਲਤ ਨੇ ਅਜੇ ਤੱਕ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਨਹੀਂ ਕੀਤੇ ਹਨ ਕਿਉਂਕਿ ਇਨ੍ਹਾਂ ਸਾਰਿਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇੱਕੋ ਸਮੇਂ ਪੇਸ਼ ਕਰਨਾ ਅਧਿਕਾਰੀਆਂ ਲਈ ਇੱਕ ਚੁਣੌਤੀ ਹੈ।Moosewala murder case

also read :- ਰਾਮਗੜ੍ਹ ‘ਚ ਅਗਨੀਵੀਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਪੂਰੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੁੱਕੀ ਸਹੁੰ

ਇਸ ਮਾਮਲੇ ਵਿੱਚ ਹੁਣ ਤੱਕ ਇੱਕ ਹੀ ਦਿਨ ਛੇ ਤੋਂ ਵੱਧ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਪਿਛਲੀਆਂ ਚਾਰ ਸੁਣਵਾਈਆਂ ਵਿੱਚ ਤਿੰਨ ਵਾਰ ਕੋਈ ਵੀ ਮੁਲਜ਼ਮ ਅਦਾਲਤ ਵਿੱਚ ਹਾਜ਼ਰ ਨਹੀਂ ਹੋਇਆ। ਮੁੱਖ ਮੁਲਜ਼ਮਾਂ ਵਿੱਚੋਂ ਇਕ ਲਾਰੈਂਸ ਬਿਸ਼ਨੋਈ ਨੂੰ 27 ਸੁਣਵਾਈਆਂ ਵਿੱਚ ਸਿਰਫ਼ ਇੱਕ ਵਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁਲਸ ਨੇ ਕੁੱਲ 31 ਮੁਲਜ਼ਮਾਂ ਵਿੱਚੋਂ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਨ੍ਹਾਂ ਵਿੱਚੋਂ ਦੋ ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਜ਼ਿਲ੍ਹਾ ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ਵਿੱਚ ਝੜਪ ਦੌਰਾਨ ਮਾਰੇ ਗਏ। ਚਾਰ ਦੋਸ਼ੀ ਗੋਲਡੀ ਬਰਾੜ, ਲਿਪਿਨ ਨਹਿਰਾ, ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਅਤੇ ਉਸ ਦਾ ਭਤੀਜਾ ਸਚਿਨ ਬਿਸ਼ਨੋਈ ਥਾਪਨ ਵਿਦੇਸ਼ ਬੈਠੇ ਹਨ। ਹੁਣ 25 ਮੁਲਜ਼ਮ ਜੇਲ੍ਹਾਂ ਵਿੱਚ ਬੰਦ ਹਨ।Moosewala murder case

[wpadcenter_ad id='4448' align='none']