Thursday, December 26, 2024

142 ਹੋਰ ਆਮ ਆਦਮੀ ਕਲੀਨਿਕ 31 ਮਾਰਚ ਤੱਕ ਲੋਕ ਅਰਪਣ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ

Date:

ਮੁੱਖ ਸਕੱਤਰ ਨੇ ਪੰਜ ਪ੍ਰਮੁੱਖ ਕਾਰਪੋਰੇਸ਼ਨ ਸ਼ਹਿਰ ਵਿੱਚ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਕਰਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਸੰਬੰਧੀ ਕੀਤੀ ਮੀਟਿੰਗ

ਚੰਡੀਗੜ੍ਹ, 2 ਮਾਰਚ

more Aam Aadmi clinics ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 500 ਦੇ ਕਰੀਬ ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਲੈ ਰਹੇ ਹਨ।

ਮੁੱਖ ਸਕੱਤਰ ਨੇ ਦੱਸਿਆ ਕਿ 31 ਮਾਰਚ ਤੱਕ ਅਜਿਹੇ 142 ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਸ੍ਰੀ ਜੰਜੂਆ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਦੀਆਂ ਪੰਜ ਵੱਡੀਆਂ ਕਾਰਪੋਰੇਸ਼ਨ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਮੁੱਖ ਸਕੱਤਰ ਨੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਦਾ ਸੁਪਨਾ ਹਨ, ਇਸੇ ਲਈ ਸੂਬੇ ਦੇ ਤਰਜੀਹੀ ਪ੍ਰਾਜੈਕਟਾਂ ਵਿੱਚ ਸ਼ੁਮਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਲੀਨਿਕਾਂ ਲਈ ਸਟਾਫ ਦੀ ਭਰਤੀ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਸ੍ਰੀ ਜੰਜੂਆ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਆਧਾਰ ‘ਤੇ ਇਨ੍ਹਾਂ ਕਲੀਨਿਕਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ.ਮੀਨਾ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਧ, ਮੈਡੀਕਲ ਸਿੱਖਿਆ ਦੇ ਸਕੱਤਰ ਅਲਕਨੰਦਾ ਦਿਆਲ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪਰਦੀਪ ਕੁਮਾਰ ਅਗਰਵਾਲ ਵੀ ਹਾਜ਼ਰ ਸਨ। ਮੀਟਿੰਗ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਸ਼ਾਮਲ ਹੋਏ।
——

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...