Monday, January 13, 2025

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

Date:


ਚੰਡੀਗੜ੍ਹ, 12 ਜਨਵਰੀ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ।

ਦੱਸਣਯੋਗ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ.ਪੀ. ਕੰਪਲੈਕਸ, ਜਲੰਧਰ ਅਤੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ। ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।

ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ਵਿੱਚੋਂ ਚੋਟੀ ਦੇ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਬੁਲਾਇਆ ਜਾਵੇਗਾ ਅਤੇ ਪੰਜਾਬ ਭਰ ‘ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਇਸ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

ਤਰਨ ਤਾਰਨ,  12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ...

ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ 12  ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ...

ਬੈਕਫਿੰਕੋ ਵੱਲੋਂ ਸਵੈ-ਰੋਜ਼ਗਾਰ ਦੀ ਸਥਾਪਤੀ ਲਈ 59 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ : ਸੰਦੀਪ ਸੈਣੀ

ਹੁਸ਼ਿਆਰਪੁਰ, 12 ਜਨਵਰੀ : ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ...

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ...