Sunday, December 29, 2024

ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ

Date:

ਚੰਡੀਗੜ, 22 ਅਕਤੂਬਰ:

Motivated to contribute ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ। 

ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 37,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਨੌਜਵਾਨਾਂ ਸੂਬੇ ‘ਚ ਬਿਹਤਰ ਰੋਜ਼ਗਾਰ ਮੁਹੱਈਆ ਕਰਵਾੳਣਾ ਹੈ ਤਾਂ ਜੋ ਪੰਜਾਬੀ ਨੌਜਵਾਨ ਸੂਬਾ ਛੱਡ ਕੇ ਬਾਹਰਲੇ ਮੁਲਕਾਂ ਵੱਲ ਨਾ ਜਾਣ ਸਗੋ ਆਪਣੇ ਪੰਜਾਬ ‘ਚ ਹੀ ਰੋਜ਼ਗਾਰ ਹਾਸਲ ਕਰਕੇ ਸੂਬੇ ਦੀ ਸੇਵਾ ਕਰਨ।

READ ALSO : ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਅੰਮ੍ਰਿਤਸਰ ਪਹੁੰਚੇ, ਪੀਲੀ ਪੱਗ ਬੰਨ੍ਹ ਕੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ

ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ। Motivated to contribute

ਇਸ ਮੌਕੇ ਆਕਸਬ੍ਰਿਜ ਵਰਲਡ ਸਕੂਲ ਦੇ ਪ੍ਰਿੰਸੀਪਲ ਸਮੀਨਾ ਖੁਰਾਣਾ ਅਤੇ ਵਾਈਸ ਪ੍ਰਿੰਸੀਪਲ ਸਪਨਾ ਬਜਾਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ। Motivated to contribute

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...