ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਇਸ ਪ੍ਰੋਗਰਾਮ ਵਿੱਚ ਮੁੱਖ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਸ਼ਹਿਰ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ।
ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਇੱਕ ਮੁਹਿਮ ਚਲਾਈ ਜਾ ਰਹੀ ਹੈ ਜਿਸ ਦੇ ਵਿੱਚ ਅੱਜ ਸਕੂਲ ਕਾਲਜਾਂ ਦੇ ਵਿਦਿਆਰਥੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸੀਐਮ ਨਾਲ ਨਤਮਸਤਕ ਹੋਣਗੇ ਅਤੇ ਸਾਂਝੀ ਅਰਦਾਸ ਕੀਤੀ ਜਾਏਗੀ ਪੰਜਾਬ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਰਬੱਤ ਦਾ ਭਲਾ ਮੰਗਿਆ ਜਾਵੇਗਾ।
ਵਿਦਿਆਰੀਆਂ ਦਾ ਇਕੱਠ :-25 ਹਜਾਰ ਦੇ ਕਰੀਬ ਵਿਦਿਆਰਥੀਆਂ ਦਾ ਇਕੱਠ ਸ੍ਰੀ ਹਰਿਮੰਦਰ ਸਾਹਿਬ ਵੇਖਣ ਨੂੰ ਮਿਲ ਰਿਹਾ ਹੈ। ਕੁਝ ਹੀ ਪਲਾਂ ਦੇ ਵਿੱਚ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਇਸ ਜਗ੍ਹਾ ਤੇ ਪਹੁੰਚਣਗੇ।
READ ALSO : ਨਸ਼ਾ ਵਿਰੋਧੀ ਮੁਹਿੰਮ, CM ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਕਰਨਗੇ ਅਰਦਾਸ, 35,000 ਵਿਦਿਆਰਥੀ ਪਹੁੰਚਣਗੇ
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਨੇ ਦਿ ਹੋਪ – ਦੁਆ, ਸਹੁੰ ਅਤੇ ਖੇਡਾਂ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਹੈ। ਅੱਜ ਦੇ ਪ੍ਰੋਗਰਾਮ ਵਿੱਚ 40 ਹਜ਼ਾਰ ਤੋਂ ਵੱਧ ਵਿਦਿਆਰਥੀ ਵਿਅਕਤੀਗਤ ਤੌਰ ‘ਤੇ ਅਤੇ ਹਜ਼ਾਰਾਂ ਆਨਲਾਈਨ ਸ਼ਾਮਲ ਹੋਣਗੇ। Motivated to engage with the campaign
ਪੂਰੇ ਸਮਾਗਮ ਦੀ ਲਾਈਵ ਸਟ੍ਰੀਮਿੰਗ ਲਈ ਪ੍ਰਬੰਧ ਕੀਤੇ ਗਏ ਹਨ। ਲੋਕ ਆਨਲਾਈਨ ਸ਼ਾਮਲ ਹੋਣਗੇ ਅਤੇ ਆਪਣੀ ਭਾਗੀਦਾਰੀ ਦੀਆਂ ਤਿਆਰੀਆਂ ਨੂੰ ਅੰਮ੍ਰਿਤਸਰ ਪੁਲਿਸ ਦੀ ਵੈੱਬਸਾਈਟ ‘ਤੇ ਅਪਲੋਡ ਕਰਨਗੇ।Motivated to engage with the campaign