ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ 

Date:


ਚੰਡੀਗੜ੍ਹ,2 ਜੂਨ

ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ  ਸਥਿਤ  ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।Motivated to serve people

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।Motivated to serve people

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ  ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।Motivated to serve people

Share post:

Subscribe

spot_imgspot_img

Popular

More like this
Related

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

ਐੱਸ.ਏ.ਐੱਸ. ਨਗਰ 19 ਦਸੰਬਰ, 2024: ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ...

ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ 19 ਦਸੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...