ਫ਼ਰੀਦਕੋਟ, 30 ਮਈ ( ) ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ, ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ, ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ ਦੀ ਯੋਗ ਅਗਵਾਈ ਹੇਠ ਚੱਲ ਰਹੀ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਰੰਭ ਕੀਤੀ ਲੜੀ ਤਹਿਤ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਸਵੀਪ ਟੀਮ ਮੈਂਬਰ ਨਵਦੀਪ ਸਿੰਘ ਰਿੱਕੀ, ਮੈਂਬਰ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਵਿਖੇ ਪਹੁੰਚੀ।
ਇਸ ਮੌਕੇ ਪਿ੍ਰੰਸੀਪਲ ਹਰਦੀਪ ਕੌਰ ਮੱਲ ਨੇ ਪਹੁੰਚੀ ਟੀਮ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਦੇ ਰੈਡ ਰੀਬਨ ਕਲੱਬ ਦੇ ਸਹਿਯੋਗ ਨਾਲ ਸਾਰੇ ਯੰਗ ਵੋਟਰਜ਼ ਨੂੰ ਨਿਰੰਤ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਾਲਜ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਸਮੂਹ ਪੰਜਾਬੀਆਂ ਨੂੰ 1 ਜੂਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਵੋਟ ਦੇ ਮਹੱਤਵ, ਵੋਟ ਦੇ ਅਧਿਕਾਰ ਦੀ ਵਰਤੋਂ ਕਿਉਂ ਜ਼ਰੂਰੀ, ਚੋਣ ਕਮਿਸ਼ਨ ਆਫ਼ ਇੰਡੀਆ, ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਮੇਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਦੱਸਦਿਆਂ ਕਿਹਾ ਸਾਡਾ ਸਭ ਦਾ ਨੈਤਿਕ ਫ਼ਰਜ਼ ਹੈ ਕਿ ਸਾਡੇ ’ਚੋਂ, ਸਾਡੇ ਪ੍ਰੀਵਾਰਾਂ ਅਤੇ ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਵਾਸਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੰਜਾਬ ਅੰਦਰ 1 ਜੂਨ ਨੂੰ ਚੋਣਾਂ ਹੋ ਰਹੀਆਂ ਹਨ। ਸਾਨੂੰ ਆਪਣੇ ਦੇਸ਼ ਅੰਦਰ ਮਨਪਸੰਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਪੂਰੇ ਜੋਸ਼, ਉਤਸ਼ਾਹ, ਚਾਅ ਨਾਲ ਲੋਕਤੰਤਰ ਦੀ ਮਜ਼ਬੂਤੀ ਵਾਸਤੇ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਨੂੰ ਬਿਨ੍ਹਾਂ ਡਰ, ਭੈ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਨੂੰ ਪ੍ਰਾਪਤ ਕਰਨ ਵਾਸਤੇ ਹਰ ਯੰਗ ਵੋਟਰ ਮੁਹਿੰਮ ਦਾ ਹਿੱਸਾ ਬਣੇ। ਇਸ ਮੌਕੇ ਦੱਸਿਆ ਕਿ ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਸਲੋਗਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਾਨੂੰ ਪਹਿਲ ਦੇ ਅਧਾਰ ਤੇ ਵੋਟ ਪਾਉਣੀ ਚਾਹੀਦੀ ਹੈ। ਇਸ ਮੌਕੇ ਦੱਸਿਆ ਗਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਇਸ ਮੌਕੇ ਸੀ-ਵਿਜ਼ਿਲ ਐਪ,ਸ਼ਕਸ਼ਮ ਐਪ,ਕੇ.ਵਾਈ.ਸੀ ਐਪਜ਼, ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੁਣ ਕੀਤੇ ਸਾਰੇ ਯਤਨ ਤਾਂ ਹੀ ਸਾਰਥਕ ਹੋਣਗੇ ਜੇਕਰ ਅਸੀਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਾਂਗੇ। ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਸਹਾਇਕ ਪ੍ਰੋਫ਼ੈਸਰ ਮੈਡਮ ਪੁਸ਼ਪਾ, ਟਿਊਟਰ ਪਰਮਿੰਦਰ ਕੌਰ ਅਤੇ ਮੈਡਮ ਅਨੁਭਵੀ ਨੇ ਅਹਿਮ ਯੋਗਦਾਨ ਦਿੱਤਾ।