ਖੰਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਦੇ ਘਰ ਦੇ ਬਾਹਰ ਇਕੱਠੇ ਹੋਏ ਕਿਸਾਨ, ਮੰਗਾਂ ਨੂੰ ਲੈ ਕੇ ਘਰ ਦੇ ਬਾਹਰ ਲਗਾਇਆ ਧਰਨਾ

MP Amritpal from Khandur Sahib

MP Amritpal from Khandur Sahib

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸਾਂਝੇ ਕਿਸਾਨ ਫੋਰਮ ਗੈਰ ਰਾਜਨੀਤਿਕ ਵੱਲੋਂ 13 ਫਰਵਰੀ 2024 ਤੋਂ ਪੰਜਾਬ ਦੇ ਨਾਲ ਲੱਗਦੇ ਵੱਖ-ਵੱਖ ਸੂਬਿਆਂ ਦੇ ਬਾਰਡਰਾਂ ਉੱਤੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਜਾਰੀ ਹਨ।

ਇਸ ਦੌਰਾਨ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ 8 ਜੁਲਾਈ ਨੂੰ ਦੇਸ਼ ਭਰ ਦੇ ਵਿੱਚ ਭਾਜਪਾ ਦੇ 240 ਸੰਸਦਾਂ ਤੋਂ ਇਲਾਵਾ ਬਾਕੀ ਵੱਖ-ਵੱਖ ਪਾਰਟੀਆਂ ਅਤੇ ਬਤੌਰ ਆਜ਼ਾਦ ਉਮੀਦਵਾਰ ਜਿੱਤੇ ਮੈਂਬਰ ਪਾਰਲੀਮੈਂਟਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ।

ਇਸੇ ਲੜੀ ਤਹਿਤ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ਦੇ ਉੱਤੇ ਮੈਂਬਰ ਪਾਰਲੀਮੈਂਟ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ ਹੈ। ਜਿਸ ਦੌਰਾਨ ਉਹਨਾਂ ਵੱਲੋਂ ਘਰ ਦੇ ਬਾਹਰ ਟੈਂਟ ਲਗਾ ਕੇ ਕਿਸਾਨੀ ਮੰਗਾਂ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਜਾਣੂ ਕਰਵਾਇਆ ਗਿਆ ਹੈ।

Read Also : ਜਲੰਧਰ ਜ਼ਿਮਨੀ ਚੋਣ ‘ਚ ਇਸ ਵਾਰ ਵੋਟਰ ਦੀ ਵਿਚਕਾਰਲੀ ਉਂਗਲ ‘ਤੇ ਲਗਾਈ ਜਾਵੇਗੀ ਸਿਆਹੀ: ਜ਼ਿਲ੍ਹਾ ਚੋਣ ਅਫ਼ਸਰ

ਉਨ੍ਹਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਿਸਾਨਾਂ ਦੀਆਂ ਸਬੰਧਤ ਮੰਗਾਂ ਬਾਰੇ ਜਾਣੂ ਕਰਵਾ ਕੇ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ। ਉਕਤ ਜਾਣਕਾਰੀ ਸਾਂਝੇ ਕਰਦੇ ਹੋਏ ਮਾਝਾ ਜੋਨ ਦੇ ਸੀਨੀਅਰ ਨੇਤਾ ਦਿਆਲ ਸਿੰਘ ਮੀਆਂ ਪਿੰਡ ਨੇ ਦੱਸਿਆ ਕੀ ਅੱਜ ਜਥੇਬੰਦੀ ਦੇ ਐਲਾਨ ਦੇ ਅਨੁਸਾਰ ਉਹ ਆਪਣਾ ਮੰਗ ਪੱਤਰ ਸੌਂਪਣ ਦੇ ਲਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪੁੱਜੇ ਹਨ। ਉਨ੍ਹਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਉਕਤ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ।

MP Amritpal from Khandur Sahib

[wpadcenter_ad id='4448' align='none']