ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

MP Amritpal Singh  ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ NSA ਖਿਲਾਫ਼ ਹਾਈਕੋਰਟ ਵਿਚ ਪਹੁੰਚ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਇਸ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ […]

MP Amritpal Singh 

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ NSA ਖਿਲਾਫ਼ ਹਾਈਕੋਰਟ ਵਿਚ ਪਹੁੰਚ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਹਟਾਉਣ ਦੀ ਅਪੀਲ ਕੀਤੀ ਹੈ।

ਇਸ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। ਦੱਸ ਦਈਏ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅਤੇ ਉਸ ਉਪਰ ਐਨਐਸਏ ਲਗਾਇਆ ਸੀ।

ਅੰਮ੍ਰਿਤਪਾਲ ਸਿੰਘ ਨੇ ਐਨਐਸਏ ਖਿਲਾਫ਼ ਹਾਈਕੋਰਟ ‘ਚ ਦਾਖਲ ਆਪਣੀ ਪਟੀਸ਼ਨ ਵਿੱਚ ਇਸ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਇਸ ਨੂੰ ਰੱਦ ਕੀਤਾ ਜਾਵੇ।

ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਨ੍ਹਾਂ ਉਪਰ ਪੰਜਾਬ ਸਰਕਾਰ ਨੇ ਦੂਜੀ ਵਾਰ ਐਨਐਸਏ ਲਗਾਉਣ ਲਈ ਜਿਹੜੇ ਕਾਰਨ ਦੱਸੇ ਹਨ, ਉਹ ਗਲਤ ਹਨ। ਉਹ ਹੁਣ ਮੈਂਬਰ ਪਾਰਲੀਮੈਂਟ ਦੀ ਚੋਣ ਵੀ ਜਿੱਤ ਚੁੱਕੇ ਹਨ, ਜਿਸ ਲਈ ਐਨਐਸਏ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

READ ALSO : ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਗੁਰਗੇ ਅਸਲੇ ਸਮੇਤ ਕਾਬੂ

ਪਟੀਸ਼ਨ ‘ਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਖ ਬਣਾਇਆ ਹੈ। ਹਾਈਕੋਰਟ ਇਸ ਪਟੀਸ਼ਨ ਉਤੇ ਹੁਣ ਅਗਲੇ ਹਫ਼ਤੇ ਸੁਣਵਾਈ ਕਰ ਸਕਦਾ ਹੈ।

MP Amritpal Singh 

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ