MP Amritpal Singh will form a new party
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ NSA ਤਹਿਤ ਡਿਬਰੁਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ।
ਅੱਜ ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਗਠਨ ਦੇ ਚਾਰ ਸਾਲ ਸੰਪੂਰਨ ਹੋਣ ’ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਹੋਰ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਇਸ ਉਪਰੰਤ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਜਾ ਰਿਹਾ ਹੈ।MP Amritpal Singh will form a new party
ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਅਤੇ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਹਲਕੇ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਵਿੱਚ ਇੱਕ ਅਲੱਗ ਹੀ ਚਰਚਾ ਛਿੜ ਗਈ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਬਣਾਉਣ ਦੀ ਗੱਲ ਕੀਤੀ ਗਈ।
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2024)
ਤਰਸੇਮ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਅਤੇ ਪੰਜਾਬ ਦੇ ਲੋਕਾਂ ਦੀ ਰਾਏ ਲੈਣ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਜਿਸਨੂੰ 92 ਦੇ ਕਰੀਬ ਵਿਧਾਇਕ ਪੰਜਾਬ ਦੇ ਲੋਕਾਂ ਨੇ ਦਿੱਤੇ ਸਨ। ਉਨ੍ਹਾਂ ਵਿੱਚੋਂ ਕਿਸੇ ਵੱਲੋਂ ਵੀ ਪੰਜਾਬ ਦੇ ਹਿੱਤ ਦੀ ਗੱਲ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਨੂੰ ਇੱਕ ਖੇਤਰੀ ਪਾਰਟੀ ਦੀ ਜ਼ਰੂਰਤ ਹੈ।MP Amritpal Singh will form a new party