Friday, January 24, 2025

ਪੰਜਾਬ ਦੀ MP ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ ! ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਕਰਵਾਉਣ ਦੀ ਕੀਤੀ ਮੰਗ

Date:

MP Harsimrat kaur Badal

 ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਜਾਨ ਬਚਾਉਣ ਵਾਲੇ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਲਈ ਰਾਸ਼ਟਰਪਤੀ ਪੁਲਿਸ ਮੈਡਲ ਦੀ ਵੀ ਮੰਗ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੀ ਸਿਫ਼ਾਰਸ਼ ਦਾ ਸਮਰਥਨ ਕੀਤਾ ਹੈ। ਇਸ ਸਿਫ਼ਾਰਸ਼ ਵਿੱਚ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਦੀ ਬੇਨਤੀ ਕੀਤੀ ਹੈ। ਇਹ ਬੇਨਤੀ 4 ਦਸੰਬਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੀ ਉਸ ਘਟਨਾ ਦੇ ਸਬੰਧ ਵਿੱਚ ਕੀਤੀ ਗਈ ਹੈ, ਜਦੋਂ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਆਪਣੀ ਸਜ਼ਾ ਪੂਰੀ ਕਰ ਰਹੇ ਸਨ। 

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਸ਼ਰਮਨਾਕ ਘਟਨਾ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਵਿੱਚ ਕਈ ਖਾਮੀਆਂ ਹਨ। ਇੰਨਾ ਹੀ ਨਹੀਂ ਪੰਜਾਬ ਪੁਲਿਸ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿਚ ਹੈ। ਜੇਕਰ ਇਹ ਘਟਨਾ ਉਸ ਦਿਨ ਵਾਪਰ ਜਾਂਦੀ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਸੀ।

Read Also : ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਪੰਜਾਬ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਪੁਲਿਸ ਦੀ ਐਫਆਈਆਰ ਅਤੇ ਜਾਂਚ ‘ਤੇ ਸਵਾਲ ਉਠਾ ਚੁੱਕੇ ਹਨ। ਬਿਕਰਮ ਮਜੀਠੀਆ ਨੇ ਮੀਡੀਆ ਸਾਹਮਣੇ ਕਈ ਵੀਡੀਓਜ਼ ਪੇਸ਼ ਕੀਤੀਆਂ। ਜਿਸ ਵਿੱਚ ਉਨ੍ਹਾਂ ਦੋਸ਼ ਲਾਇਆ ਹੈ ਕਿ ਨਰਾਇਣ ਸਿੰਘ ਚੌੜਾ ਇਕੱਲਾ ਨਹੀਂ ਸੀ। ਉਸ ਦੇ ਨਾਲ ਦੇਖਿਆ ਗਿਆ ਇਕ ਹੋਰ ਵਿਅਕਤੀ ਬਾਬਾ ਧਰਮਾ ਸੀ, ਜੋ ਖੁਦ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਸੀ।

MP Harsimrat kaur Badal

Share post:

Subscribe

spot_imgspot_img

Popular

More like this
Related

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ...

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ...