ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ

Date:

ਮਾਨਸਾ, 04 ਅਕਤੂਬਰ :
ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਨੂੰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਵਿਖੇ ਆਉਣ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਜਾ ਕੇ ਪੰਚਾਇਤੀ ਚੋਣਾਂ ਸਬੰਧੀ ਦਾਖਲ ਕੀਤੀਆਂ ਜਾ ਰਹੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ. ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸਬੰਧੀ ਈ.ਮੇਲ. div.com.jal@punjab.gov.in ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਆਬਜ਼ਰਵਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਪੰਜਾਬ ਮੰਡੀ ਬੋਰਡ ਦੇ ਰੈਸਟ ਹਾਊਸ, ਸਿਰਸਾ ਰੋਡ ਮਾਨਸਾ ਵਿਖੇ ਠਹਿਰਣਗੇ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...