Saturday, December 28, 2024

ਸਹੁਰਾ ਪਰਿਵਾਰ ਦੇ ਵਲੋਂ ਦਾਜ ਦੇ ਲਈ ਨੂੰਹ ਨੂੰ ਕੀਤਾ ਜਾਂਦਾ ਸੀ ਤੰਗ , ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Date:

Muktsar News

ਹੁਰੇ ਪਰਿਵਾਰ ਵੱਲੋਂ ਦਾਜ ਲਈ ਪਰੇਸ਼ਾਨ ਕਰਨ ‘ਤੇ ਇਕ ਵਿਆਹੁਤਾ ਨੇ ਘਰ ’ਚ ਹੀ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜ ਕੌਰ ਉਰਫ਼ ਸੋਨਾ (24) ਪਤਨੀ ਮਨਦੀਪ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਥਾਣਾ ਲੱਖੇਵਾਲੀ ਦੀ ਪੁਲਿਸ ਨੇ ਔਰਤ ਦੇ ਪਿਤਾ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ।

ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਦੇਵ ਸਿੰਘ ਵਾਸੀ ਨਵਾਂ ਪਿੰਡ ਢਾਣੀ ਜ਼ਿਲ੍ਹਾ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਸ ਦੀਆਂ ਦੋ ਲੜਕੀਆਂ ਅਤੇ ਇੱਕ ਪੁੱਤਰ ਹੈ। ਵੱਡੀ ਲੜਕੀ ਰਾਜ ਕੌਰ ਉਰਫ਼ ਸੋਨਾ ਦਾ ਵਿਆਹ ਤਿੰਨ ਸਾਲ ਪਹਿਲਾਂ ਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਨੰਦਗੜ੍ਹ ਨਾਲ ਹੋਇਆ ਸੀ। ਵਿਆਹ ਦੌਰਾਨ ਉਸ ਨੇ ਆਪਣੀ ਹੈਸੀਅਤ ਅਨੁਸਾਰ ਆਪਣੀ ਧੀ ਨੂੰ ਦਾਜ ਦਾ ਸਮਾਨ ਦਿੱਤਾ ਸੀ, ਜਿਸ ਵਿੱਚ ਡੇਢ ਤੋਲਾ ਸੋਨਾ, ਇੱਕ ਫਰਿੱਜ, ਵਾਸ਼ਿੰਗ ਮਸ਼ੀਨ, ਅਲਮਾਰੀ, ਡੱਬਾ, ਏਸੀ, ਕੱਪੜੇ ਅਤੇ ਘਰੇਲੂ ਸਮਾਨ ਜਿਵੇਂ ਮੇਜ਼ ਅਤੇ ਸੋਫਾ ਸੈੱਟ ਦਿੱਤਾ ਸੀ। ਵਿਆਹ ’ਤੇ ਕਰੀਬ ਅੱਠ ਲੱਖ ਰੁਪਏ ਖਰਚ ਹੋਇਆ ਸੀ। ਪਰ ਵਿਆਹ ਤੋਂ ਬਾਅਦ ਉਸਦਾ ਪਤੀ, ਸੱਸ ਅਤੇ ਸਹੁਰਾ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਲੱਗੇ। ਇਸੇ ਕਾਰਨ ਉਸਦੀ ਲੜਕੀ ਦੀ ਉਸਦੇ ਪਤੀ ਅਤੇ ਸਹੁਰਿਆਂ ਵੱਲੋਂ ਕੁੱਟਮਾਰ ਵੀ ਕੀਤੀ ਗਈ ਜਿਸ ਕਾਰਨ ਉਸ ਦੀ ਬੇਟੀ ਕਾਫੀ ਪਰੇਸ਼ਾਨ ਸੀ। ਇਸ ਬਾਰੇ ਉਨ੍ਹਾਂ ਦੀ ਧੀ ਨੇ ਕਈ ਵਾਰ ਉਨ੍ਹਾਂ ਨੂੰ ਦੱਸਿਆ।

READ ALSO: ਹਰਿਆਣਾ ਦੇ ਮੁੱਖ ਮੰਤਰੀ ਤੋਂ ਬਾਅਦ ਕੈਬਨਿਟ ਵਿਸਤਾਰ ਨੂੰ ਚੁਣੌਤੀ: ਵਕੀਲ ਨੇ ਹਾਈਕੋਰਟ ‘ਚ ਪਾਈ ਪਟੀਸ਼ਨ, ਮੰਤਰੀਆਂ ਦੇ ਅਹੁਦਾ ਸੰਭਾਲਣ ‘ਤੇ ਲਗਾਈ ਰੋਕ..

ਬੀਤੀ 18 ਅਪ੍ਰੈਲ ਨੂੰ ਸਵੇਰੇ 10.30 ਵਜੇ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੀ ਪਤਨੀ ਤੇਜ ਕੌਰ ਦੇ ਫੋਨ ’ਤੇ ਫੋਨ ਕਰ ਕੇ ਉਸਨੂੰ ਰਾਜ ਕੌਰ ਦੇ ਪਿਤਾ ਨਾਲ ਗੱਲ ਕਰਨ ਲਈ ਕਿਹਾ। ਜਿਸ ਤੋਂ ਬਾਅਦ ਜਦੋਂ ਉਸ ਨਾਲ ਗੱਲ ਕੀਤੀ ਤਾਂ ਉਕਤ ਵਿਅਕਤੀ ਨੇ ਦੱਸਿਆ ਕਿ ਤੁਹਾਡੀ ਲੜਕੀ ਰਾਜ ਕੌਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੇ ਪਰਿਵਾਰ ਅਤੇ ਪਤਵੰਤਿਆਂ ਸਮੇਤ ਨੰਦਗੜ੍ਹ ਸਥਿਤ ਆਪਣੀ ਲੜਕੀ ਦੇ ਸਹੁਰੇ ਘਰ ਪਹੁੰਚ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਲੜਕੀ ਦਾ ਪਤੀ ਮਨਦੀਪ ਸਿੰਘ, ਸੱਸ ਮਨਜਿੰਦਰ ਕੌਰ ਅਤੇ ਸਹੁਰਾ ਇਕਬਾਲ ਸਿੰਘ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ, ਜਿਸ ਕਾਰਨ ਉਸ ਦੀ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉੱਧਰ ਲੱਖੇਵਾਲੀ ਥਾਣੇ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Muktsar News

Share post:

Subscribe

spot_imgspot_img

Popular

More like this
Related