Sunday, January 19, 2025

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਚੋਣਾਂ-

Date:

ਮੋਗਾ, 11 ਦਸੰਬਰ :
ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜਦਗੀਆਂ ਭਰਨ ਦੇ ਤੀਸਰੇ ਦਿਨ ਅੱਜ ਨਗਰ ਕੌਂਸਲ ਬਾਘਾਪੁਰਾਣਾ ਤੋਂ 4 ਉਮੀਦਵਾਰਾਂ ਧਰਮਿੰਦਰ ਸਿੰਘ (ਆਪ) ਨੇ ਵਾਰਡ ਨੰਬਰ 3 ਤੋਂ, ਮਨਦੀਪ ਕੁਮਾਰ ਕੱਕੜ (ਆਪ) ਨੇ ਵਾਰਡ ਨੰਬਰ 6 ਤੋਂ, ਰਣਜੀਤ ਸਿੰਘ ਬਰਾੜ ਨੇ ਵਾਰਡ ਨੰਬਰ 2 ਤੋਂ, ਸਵਰਨਜੀਤ ਸਿੰਘ ਬਰਾੜ (ਆਜਾਦ) ਨੇ ਵਾਰਡ ਨੰਬਰ 10 ਤੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਤੋਂ ਇਲਾਵਾ ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਤੋਂ ਅੱਜ ਵੀ ਕਿਸੇ ਉਮੀਦਵਾਰ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ।
ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ  ਨੇ ਦੱਸਿਆ ਕਿ 12 ਦਸੰਬਰ, 2024 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਉਹਨਾਂ ਉਮੀਦਵਾਰਾਂ ਦੇ ਖਰਚਾ ਸੀਮਾ ਬਾਰੇ ਜਾਣਦਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਉਮੀਦਵਾਰ ਲਈ ਖਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ 2.30 ਲੱਖ ਰੁਪਏ, ਕਲਾਸ-2 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।
ਇਹਨਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਸਹਾਇਕ ਰਿਟਰਨਿੰਗ ਅਫਸਰ ਲਗਾਏ ਗਏ ਹਨ ਜੋ ਕਿ ਨਿਰਧਾਰਤ ਸਥਾਨ ਉੱਤੇ ਨਾਮਜ਼ਦਗੀਆਂ ਪ੍ਰਾਪਤ ਕਰਨਗੇ। ਤਹਿਸੀਲਦਾਰ ਮੋਗਾ ਸ਼੍ਰੀ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਰਾਜਵੰਤ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ। ਬੀ ਡੀ ਪੀ ਓ ਮੋਗਾ 2 ਸ਼੍ਰੀ ਸੁਖਦੀਪ ਸਿੰਘ ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਇਸੇ ਤਰ੍ਹਾਂ ਬੀ ਡੀ ਪੀ ਓ ਧਰਮਕੋਟ ਸ਼੍ਰੀ ਸਿਤਾਰਾ ਸਿੰਘ ਨੂੰ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਸ਼੍ਰੀ ਪ੍ਰਿਤਪਾਲ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...