Monday, January 20, 2025

ਇਕ ਹੋਰ ਖ਼ਤਰਨਾਕ ਗੈਂਗਸਟਰ ਦੀ ਪੇਸ਼ੀ ਦੌਰਾਨ ਹੱਤਿਆ, ਪੁਲਿਸ ਮੁਲਾਜ਼ਮਾਂ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਮਾਰੀ ਗੋਲ਼ੀ

Date:

ਰਾਜਸਥਾਨ ਦੇ ਭਰਤਪੁਰ ‘ਚ ਗੈਂਗਸਟਰ ਕੁਲਦੀਪ ਸਿੰਘ ਜਗੀਨਾ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਕੁਲਦੀਪ ਨੂੰ ਭਰਤਪੁਰ ਅਦਾਲਤ ‘ਚ ਪੇਸ਼ੀ ਲਈ ਲਿਆ ਰਹੀ ਸੀ। ਅਪਰਾਦੀਆਂ ਨੇ ਪੁਲਿਸ ਦੀਆਂ ਅੱਖਾਂ ‘ਚ ਮਿਰਚਾਂ ਦਾ ਪਾਊਡਰ ਪਾ ਕੇ ਗੈਂਗਸਟਰ ਨੂੰ ਗੋਲ਼ੀ ਮਾਰ ਦਿੱਤੀ।

ਕੁਲਦੀਪ ਸਿੰਘ ਜਗੀਨਾ ‘ਤੇ ਭਾਜਪਾ ਆਗੂ ਦੇ ਕਤਲ ਦਾ ਦੋਸ਼ ਸੀ। ਰਾਜਸਥਾਨ ਦੇ ਡੀਜੀਪੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਗੈਂਗਸਟਰ ਕੁਲਦੀਪ ਜਗੀਨਾ ਦੀ ਭਰਤਪੁਰ ਦੇ ਅਮੋਲੀ ਟੋਲ ਪਲਾਜ਼ਾ ‘ਤੇ ਕੁਝ ਅਣਪਛਾਤੇ ਲੋਕਾਂ ਨੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਉਸ ਨੂੰ ਅਦਾਲਤ ਲੈ ਕੇ ਜਾ ਰਹੀ ਸੀ। ਕਤਲ ਵਿੱਚ ਵਿਰੋਧੀ ਗਿਰੋਹ ਦੇ ਲੋਕ ਸ਼ਾਮਲ ਸਨ। ਭਰਤਪੁਰ ਦੇ ਐਸਪੀ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਕੇ ‘ਤੇ ਜਾਂਚ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਕ੍ਰਿਪਾਲ ਜਗੀਨਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਬੁੱਧਵਾਰ ਨੂੰ ਭਰਤਪੁਰ ਅਦਾਲਤ ‘ਚ ਪੇਸ਼ ਕੀਤਾ ਗਿਆ। ਟੋਲ ਨਾਕੇ ਨੇੜੇ ਮੁਲਜ਼ਮ ਕੁਲਦੀਪ ਜਗੀਨਾ ਤੇ ਵਿਜੇਪਾਲ ‘ਤੇ ਫਾਇਰਿੰਗ ਹੋਈ। ਵਿਜੇਪਾਲ ਜ਼ਖਮੀ ਹੋ ਗਿਆ। ਉਸ ਨੂੰ ਆਰਬੀਐਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦਰਜਨ ਤੋਂ ਵੱਧ ਫਾਇਰ ਕੀਤੇ ਗਏ। ਗੋਲ਼ੀਬਾਰੀ ਵਿੱਚ ਵਰਤੀ ਗਈ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ। ਸੀਸੀਟੀਵੀ ਦੇ ਆਧਾਰ ‘ਤੇ ਗੋਲੀਬਾਰੀ ਕਰਨ ਵਾਲੇ ਦੀ ਪਛਾਣ ਹੋ ਗਈ ਹੈ, ਪਰ ਅਜੇ ਤਕ ਪਛਾਣ ਉਜਾਗਰ ਨਹੀਂ ਕੀਤੀ ਗਈ।

Share post:

Subscribe

spot_imgspot_img

Popular

More like this
Related

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Harmandir Sahib Ji ਜੈਤਸਰੀ ਮਹਲਾ ੪ ਘਰੁ ੧...

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...