PU ਮਾਮਲੇ ‘ਤੇ CM ਭਗਵੰਤ ਮਾਨ ਦੇ ਅਹਿਮ ਖ਼ੁਲਾਸੇ, ਬੋਲੇ-ਹਰਿਆਣਾ ਨੂੰ ਮੇਰੀ ਕੋਰੀ ਨਾਂਹ 

 ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਯੂ. ਟੀ. ਸਕੱਤਰੇਤ ਵਿਖੇ ਹੋਈ। ਇਸ ‘ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਰਹੇ। ਦਰਅਸਲ ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ‘ਚ ਨਹੀਂ ਹੈ। ਮੀਟਿੰਗ ਖ਼ਤਮ ਹੋਣ ਮਗਰੋਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਹਮੇਸ਼ਾ ਤੋਂ ਪੰਜਾਬ ਦਾ ਹਿੱਸਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ ਪਹਿਲਾਂ ਲਾਹੌਰ ‘ਚ ਸੀ ਅਤੇ ਜਦੋਂ ਪੰਜਾਬ 2 ਹਿੱਸਿਆਂ ‘ਚ ਵੰਡਿਆ ਗਿਆ ਅਤੇ ਚੜ੍ਹਦੇ ਪੰਜਾਬ ਮਤਲਬ ਕਿ ਇਸ ਪੰਜਾਬ ਦੀ ਰਾਜਧਾਨੀ ਪਹਿਲਾਂ ਹੁਸ਼ਿਆਰਪੁਰ ਸੀ। ਇਸ ਤੋਂ ਬਾਅਦ ਹਿਮਾਚਲ, ਹਰਿਆਣਾ ਪੰਜਾਬ ਦਾ ਹਿੱਸਾ ਨਹੀਂ ਰਹੇ। ਉਸ ਵੇਲੇ ਯੂਨੀਵਰਸਿਟੀ ‘ਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਯੂ. ਟੀ. ਦਾ ਹਿੱਸਾ ਸੀ। ਉਸ ਵੇਲੇ ਰੈਸ਼ੋ ਪੰਜਾਬ ਦਾ 20 ਫ਼ੀਸਦੀ, ਹਿਮਾਚਲ 20 ਫ਼ੀਸਦੀ, ਹਰਿਆਣਾ 20 ਫ਼ੀਸਦੀ ਅਤੇ ਯੂ. ਟੀ. ਦਾ 40 ਫ਼ੀਸਦੀ ਸੀ।My sincere no to Haryana

1970 ‘ਚ ਬੰਸੀ ਲਾਲ ਹਰਿਆਣਾ ਦੇ ਮੁੱਖ ਮੰਤਰੀ ਸਨ, ਜਿਨ੍ਹਾਂ ਨੇ ਆਪਣੀ ਮਰਜ਼ੀ ਨਾਲ ਕਿਹਾ ਸੀ ਕਿ ਅਸੀਂ ਯੂਨੀਵਰਸਿਟੀ ‘ਚੋਂ ਆਪਣਾ ਹਿੱਸਾ ਕੱਢਣ ਲੱਗੇ ਹਾਂ। ਇਹ ਫ਼ੈਸਲਾ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਕੀਤਾ ਸੀ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਬਣਵਾ ਲਈ ਅਤੇ ਆਪਣੇ ਕਾਲਜ ਉਸ ਨਾਲ ਜੋੜ ਲਏ। ਸਾਲ 1973 ‘ਚ ਉਨ੍ਹਾਂ ਨੇ ਕਿਹਾ ਕਿ ਅਸੀਂ ਸੈਨੇਟ ‘ਚ ਵੀ ਨਹੀਂ ਰਹਿਣਾ ਅਤੇ ਨਾ ਹੀ ਕੋਈ ਪੈਸਾ ਦੇਣਾ ਹੈ। ਇਸ ਤਰ੍ਹਾਂ ਉਹ ਆਪਣਾ 20 ਫ਼ੀਸਦੀ ਹਿੱਸਾ ਛੱਡ ਗਏ ਅਤੇ ਹਿਮਾਚਲ ਨੇ ਵੀ ਆਪਣਾ ਹਿੱਸਾ ਕੱਢ ਲਿਆ। ਉਸ ਤੋਂ ਬਾਅਦ ਇਸ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀਆਂ ਵੀ ਗੱਲਾਂ ਚੱਲੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਲ 2008 ‘ਚ ਉਸ ਸਮੇਂ ਦੇ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਕਿ ਇਸ ਨੂੰ ਕੇਂਦਰੀ ਯੂਨੀਵਰਸਿਟੀ ਬਣਾ ਦਿੱਤਾ ਜਾਵੇ ਅਤੇ ਸਾਨੂੰ ਇਸ ਸਬੰਧੀ ਕੋਈ ਇਤਾਰਜ਼ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਬਣੀ ਤਾਂ ਇਕ ਚਿੱਠੀ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਦੂਜੀ ਚਿੱਠੀ ਧਰਮਿੰਦਰ ਪ੍ਰਧਾਨ ਜੀ ਨੂੰ ਲਿਖੀ ਅਤੇ ਕਿਹਾ ਕਿ ਯੂਨੀਵਰਸਿਟੀ ਨੂੰ ਕੇਂਦਰੀ ਯੂਨਿਵਰਸਿਟੀ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।My sincere no to Haryana

also read :- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼ : “ਪੰਜ ਪਿਆਲੇ ਪੰਜ ਪੀਰ ਛਟਮ ਪੀਰ ਬੈਠਾ ਗੁਰ ਭਾਰੀ’’

ਇਸ ਤੋਂ ਬਾਅਦ ਵਿਧਾਨ ਸਭਾ ‘ਚ 30-06-2022 ‘ਚ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਯੂਨੀਵਰਸਿਟੀ ‘ਚ ਕੇਂਦਰ ਵੱਲੋਂ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਇਹ ਯੂਨੀਵਰਸਿਟੀ ਇਸੇ ਤਰ੍ਹਾਂ ਕਾਇਮ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਅਗਸਤ-2022 ‘ਚ ਕਾਂਗਰਸ ਦੀ ਮਹਿਲਾ ਵਿਧਾਇਕ ਨੇ ਹਰਿਆਣਾ ਵਿਧਾਨ ਸਭਾ ਚ ਮਤਾ ਲਿਆਂਦਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਿਆ ਜਾਵੇ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਰਿਆਣਾ ਵਾਲੇ ਅਸਿੱਧੇ ਤੌਰ ‘ਤੇ ਯੂਨੀਵਰਸਿਟੀ ‘ਚ ਐਂਟਰੀ ਭਾਲਦੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਨੇ ਕੋਰੀ ਨਾਂਹ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਉਹ ਆਪਣੀ ਯੂਨੀਵਰਸਿਟੀ ਪੰਚਕੂਲਾ ਜਾਂ ਅੰਬਾਲਾ ‘ਚ ਬਣਾ ਲੈਣ, ਪੰਜਾਬ ਯੂਨੀਵਰਸਿਟੀ ‘ਚ ਉਨ੍ਹਾਂ ਨੂੰ ਹਿੱਸਾ ਨਹੀਂ ਦਿੱਤਾ ਜਾਵੇਗਾ।My sincere no to Haryana

[wpadcenter_ad id='4448' align='none']