ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਾਰਚ

ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।

ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਸਹੀ ਦਿਸ਼ਾ ਵਿੱਚ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਨਸ਼ਾ ਕਰਦਾ ਵੀ ਹੈ ਤਾਂ ਉਸ ਨਾਲ ਰਾਬਤਾ ਕਾਇਮ ਕਰਕੇ ਉਸਨੂੰ ਇਸ ਬੁਰੀ ਅਲਾਮਤ ਨੂੰ ਛੱਡਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ ਅਤੇ ਇਸ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਜਾਵੇ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਇਸ ਸਬੰਧੀ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾ ਸਕੇ।

ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ੇਲ੍ਹ ਅੰਦਰ ਬੰਦ ਕੈਦੀਆਂ ਨੂੰ ਨਸ਼ੇ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵੱਧ ਤੋਂ ਵੱਧ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਦਾ ਸਾਂਭ-ਸੰਭਾਲ ਵਿੱਚ ਕੋਈ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਕਿਸਮ ਦੀਆਂ ਗਲਤ ਗੋਲੀਆਂ ਨਾ ਵੇਚ ਸਕੇ ਅਤੇ ਹਰੇਕ ਮੈਡੀਕਲ ਸਟੋਰ ਵਾਲੇ ਕੋਲ ਮਾਨਤਾ ਪ੍ਰਾਪਤ ਲਾਇਸੰਸ ਹੋਣਾ ਜ਼ਰੂਰੀ ਹੈ ਅਤੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਾਰੀ ਕੀਤੇ ਲਾਇਸੰਸਾਂ ਦਾ ਵੇਰਵਾ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਸਾਂਝਾ ਕੀਤਾ ਜਾਵੇ।

ਇਸ ਮੌਕੇ ਐਸ.ਪੀ.(ਡੀ) ਸ੍ਰੀ ਮਨਮੀਤ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਨਵਜੋਤ ਕੌਰ, ਡੀ.ਐਮ.ਸੀ, ਡਾ. ਵੰਦਨਾ ਬਾਂਸਲ, ਐਸ.ਡੀ.ਐਮ, ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ, ਗਿੱਦੜਬਾਹਾ ਡਾ. ਅਜੀਤਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

[wpadcenter_ad id='4448' align='none']