ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ  

ਫ਼ਿਰੋਜ਼ਪੁਰ 19 ਅਪ੍ਰੈਲ 2024:

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸਤਾਰਾਂ ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਸੰਜੀਵ ਗੌਤਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਇਸ ਵਿੱਚ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਜ਼ੀਰਾ ਦੀਆਂ 2 ਵਿਦਿਆਥਣਾਂ ਜਸਕੀਰਤ ਕੌਰ ਪੁੱਤਰੀ ਰੁਪਿੰਦਰ ਸਿੰਘ ਅਤੇ ਅਨਮੋਲਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਕ੍ਰਮਵਾਰ ਨੇ 635/650 ਅੰਕ ਹਾਸਲ ਕਰਕੇ ਸੂਬੇ ਵਿੱਚ ਰੈਂਕ ਗਿਆਰਾਂ, ਸਾਕਸ਼ੀ ਪੁੱਤਰੀ ਲਖਵਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਨੇ 633/650 ਅੰਕ ਹਾਸਲ ਕਰਕੇ ਰੈੰਕ ਤੇੰਰਵਾਂ, ਪੰਮਾ ਪੁੱਤਰ ਗੁਰਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਸੂ ਵਾਲਾ 631/650 ਅੰਕ ਹਾਸਲ ਕਰਕੇ ਰੈੰਕ ਪੰਦਰਵਾਂ, ਹੁਸਨਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ 631/650 ਅੰਕ ਹਾਸਲ ਕਰਕੇ ਰੈੰਕ ਪੰਦਰਵਾਂ ਹਾਸਲ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ। 

ਉਨ੍ਹਾਂ  ਬੱਚਿਆਂ ਦੀ ਮਿਹਨਤ ਅਤੇ ਲਗਨ ਦੀ ਤਾਰੀਫ਼ ਕਰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮਾਣਮੱਤੀ ਪ੍ਰਾਪਤੀ ਨਾਲ ਪੂਰੇ ਜ਼ਿਲ੍ਹੇ ਦਾ ਸਿਰ ਉੱਚਾ ਹੋਇਆ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ। ਇੱਥੇ ਜ਼ਿਕਰਯੋਗ ਹੈ ਕਿ ਇਨ੍ਹਾਂ ਅਹਿਮ ਪ੍ਰਾਪਤੀਆਂ ਦਾ ਸਿਹਰਾ ਓਸ ਸਮੇਂ ਰਹਿ ਚੁੱਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ.ਚਮਕੌਰ ਸਿੰਘ ਸਰਾਂ ਅਤੇ ਸ਼੍ਰੀਮਤੀ ਨੀਲਮ ਰਾਣੀ ਦੇ ਸਿਰ ਜਾਂਦਾ ਹੈ। 

ਇਸ ਮੌਕੇ ਮੈਰਿਟ ਵਿੱਚ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੇ ਆਪਣੀ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਸਕੂਲ ਅਧਿਆਪਕਾਂ ਦੀ ਸਖ਼ਤ ਮਿਹਨਤ ਨੂੰ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਦੀ ਸਖ਼ਤ ਮਿਹਨਤ ਕਾਰਨ ਹੀ ਅਜਿਹਾ ਨਤੀਜਾ ਸੰਭਵ ਹੋਇਆ ਹੈ। ਇਸ ਪ੍ਰਾਪਤੀ ਤੋਂ ਖੁਸ਼ ਹੋ ਕੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਸਾਡੇ ਬੱਚਿਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ।

[wpadcenter_ad id='4448' align='none']