ਫਾਜ਼ਿਲਕਾ 29 ਅਪ੍ਰੈਲ 2024
ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ ਜਮਾਂ ਨਹੀਂ ਕਰਵਾ ਸਕਦੇ, ਅਜਿਹੇ ਲੋਕਾਂ ਦੀਆਂ ਅਰਜੀਆਂ ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਪੀਪੀਐਸ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਇਸ ਸਬੰਧੀ ਇਕ ਜ਼ਿਲ੍ਹਾ ਪੱਧਰ ਤੇ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਅਰਜੀਆਂ ਤੇ ਵਿਚਾਰ ਕਰਦੀ ਹੈ ਜਿੰਨ੍ਹਾਂ ਵੱਲੋਂ ਚੌਣਾਂ ਦੌਰਾਨ ਆਪਣੇ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦੀ ਮੰਗ ਕੀਤੀ ਗਈ ਹੈ। ਕਮੇਟੀ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜਾ ਲੈਕੇ ਉਚਿਤ ਨਿਰਣਾ ਕੀਤਾ ਜਾਂਦਾ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਕਮੇਟੀ ਕੋਲ ਜ਼ਿਲ੍ਹੇ ਵਿਚ 203 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇੰਨ੍ਹਾਂ ਸਬੰਧੀ ਨਿਯਮਾਂ ਅਨੁਸਾਰ ਵਿਚਾਰ ਕੀਤਾ ਗਿਆ।
ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਬੈਠਕ ਹੋਈ
[wpadcenter_ad id='4448' align='none']